ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਜੁਲਾਈ
ਥਾਣਾ ਜੰਡਿਆਲਾ ਗੁਰੂ ਵਿੱਚ ਨਵੇਂ ਆਏ ਸਬ-ਇੰਸਪੈਕਟਰ ਦਵਿੰਦਰ ਕੁਮਾਰ ਨੇ ਚਾਰਜ ਸੰਭਾਲਿਆ ਹੈ। ਉਹ ਫਿਰੋਜ਼ਪੁਰ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ। ਸਾਬਕਾ ਐਸਐਚਓ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਦਾ ਤਬਾਦਲਾ ਪੁਲੀਸ ਲਾਈਨ ਵਿਖੇ ਹੋ ਗਿਆ ਹੈ। ਨਵੇਂ ਆਏ ਐੱਸਐੱਚਓ ਐੱਸਆਈ ਦਵਿੰਦਰ ਕੁਮਾਰ ਨੇ ਕਿਹਾ ਉਹ ਇਲਾਕੇ ਵਿੱਚ ਸ਼ਰਾਰਤੀ ਅਨਸਰਾਂ ਉੱਤੇ ਕੜੀ ਨਜ਼ਰ ਰੱਖਣਗੇ ਤੇ ਨਸ਼ੇ ਦੇ ਖ਼ਿਲਾਫ਼ ਵਿਸ਼ੇਸ਼ ਅਭਿਆਨ ਚਲਾਉਣਗੇ ਤੇ ਨਸ਼ਾ ਤਸਕਰਾਂ ਨੂੰ ਨਕੇਲ ਪਾ ਕੇ ਰਹਿਣਗੇ। ਨਵੇਂ ਆਏ ਐੱਸਐੱਚਓ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਨਸ਼ਾ ਤਸਕਰ ਨਦਵੀ ਤੇ ਸੂਚਨਾ ਪੁਲੀਸ ਨੂੰ ਦਵੇਗਾ ਉਸ ਦੇ ਨਾਂ ਤੇ ਪਤੇ ਨੂੰ ਗੁਪਤ ਰੱਖਿਆ ਜਾਵੇਗਾ।