ਅੰਮ੍ਰਿਤਸਰ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ

ਜਲੰਧਰ ਵਿੱਚ ਪ੍ਰਸ਼ਾਸਨ ਵੱਲੋਂ ਕੰਟੇਨਮੈਂਟ ਜ਼ੋਨਾਂ `ਚ ਕਰਫ਼ਿਊ ਵਰਗੀ ਸਖ਼ਤੀ ਕਰਨ ਦੀਆਂ ਹਦਾਇਤਾਂ; ਤਰਨ ਤਾਰਨ ’ਚ ਇੱਕ ਮੌਤ

ਅੰਮ੍ਰਿਤਸਰ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ

ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਇਕ ਹਜ਼ਾਰ ਤੋਂ ਵਧ ਗਿਆ ਹੈ। ਅੱਜ ਜ਼ਿਲ੍ਹੇ ਵਿਚ ਸੱਤ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸੱਤ ਨਵੇਂ ਕਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਪੰਜ ਮਰੀਜ਼ ਆਈਐਲਆਈ ਨਾਲ ਸਬੰਧਤ ਹਨ, ਜਿਨ੍ਹਾਂ ਦਾ ਯਾਤਰਾ ਜਾਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਨਾਲ ਕੋਈ ਸਬੰਧ ਨਹੀਂ ਹੈ। ਇਨ੍ਹਾਂ ਵਿਚੋਂ ਇਕ ਪਿੰੰਡ ਝੰਡੇਰ, ਇਕ ਲੁਹਾਰਕਾ ਰੋਡ, ਇਕ ਖੈਰਾਬਾਦ ਰੋਡ, ਇਕ ਸੁਲਤਾਨਵਿੰਡ ਅਤੇ ਇਕ ਰੋਜ਼ ਐਵੇਨਿਊ ਇਲਾਕੇ ਨਾਲ ਸਬੰਧਤ ਹੈ। ਦੋ ਕੇਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਤੋਂ ਲੱਗੀ ਲਾਗ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਇਕ ਮਜੀਠਾ ਅਤੇ ਇਕ ਆਕਾਸ਼ ਐਵੀਨਿਊ ਇਲਾਕੇ ਨਾਲ ਸਬੰਧਤ ਹੈ। ਨਵੇਂ ਆਏ ਸੱਤ ਕਰੋਨਾ ਪਾਜ਼ੇਟਿਵ ਕਰੋਨਾ ਕੇਸਾਂ ਨਾਲ ਜ਼ਿਲ੍ਹੇ ਵਿੱਚ ਕੁਲ ਕਰੋਨਾ ਕੇਸਾਂ ਦੀ ਗਿਣਤੀ ਵਧ ਕੇ 1003 ਹੋ ਗਈ ਹੈ, ਜਿਸ ਵਿਚੋਂ 816 ਠੀਕ ਹੋ ਚੁੱਕੇ ਹਨ। ਇਸ ਵੇਲੇ 140 ਜ਼ੇਰੇ ਇਲਾਜ ਹਨ ਅਤੇ 47 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਜਲੰਧਰ (ਪਾਲ ਸਿੰਘ ਨੌਲੀ): ਜ਼ਿਲ੍ਹੇ ਵਿੱਚ ਕਰੋਨਾ ਦੇ ਲਗਾਤਾਰ ਵੱਧ ਰਹੇ ਮਰੀਜ਼ਾਂ ਤੋਂ ਚਿੰਤਤ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕੰਨਟੇਨਮੈਂਟ ਜ਼ੋਨਾਂ ਵਿੱਚ ਕਰਫ਼ਿਊ ਵਰਗੀ ਸਖਤੀ ਵਰਤਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਉਹ ਕਿਸੇ ਵੀ ਹਾਲਤ ਵਿੱਚ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਬਾਹਰੀ ਦਾਖਲੇ ’ਤੇ ਮੁਕੰਮਲ ਰੋਕ ਲਾ ਦੇਣ ਤੇ ਨਾ ਹੀ ਅੰਦਰੋਂ ਕਿਸੇ ਨੂੰ ਬਾਹਰ ਜਾਣ ਦਿੱਤਾ ਜਾਵੇ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਨਟੈਨਮੈਂਟ ਜ਼ੋਨਾਂ ਵਿੱਚ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ। ਉਨਾਂ ਕਿਹਾ ਕਿ ਇਨਾਂ ਖੇਤਰਾਂ ਵਿੱਚ ਮੈਡੀਕਲ ਅਤੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਵਾਲੀਆਂ ਟੀਮਾਂ ਤੋਂ ਇਲਾਵਾ ਹੋਰਨਾਂ ਦੇ ਬਾਹਰ ਆਉਣ- ਜਾਣ ਨੂੰ ਪੂਰੀ ਤਰ੍ਹਾਂ ਰੋਕ ਕੇ ਖੇਤਰ ਨੂੰ ਸੀਲ ਕਰ ਦੇਣਾ ਚਾਹੀਦਾ ਹੈ। ਲੋਕਾਂ ਨੂੰ ਮੈਡੀਕਲ ਜ਼ਰੂਰਤ ਸਮੇਂ ਹੀ ਬਾਹਰ ਆਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਸਰਵੇ ਲਈ ਘਰ-ਘਰ ਜਾਣ ਵਾਲੇ ਸਿਹਤ ਵਰਕਰਾਂ ਵਲੋਂ ਸਖ਼ਤੀ ਨਾਲ ਮਾਪਦੰਡਾਂ ਨੂੰ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ। ਗ਼ਰੀਬ ਲੋਕਾਂ ਦੇ ਘਰਾਂ ਤੱਕ ਰਾਸ਼ਨ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨਾਂ ਨੂੰ ਰਾਸ਼ਨ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿੱਚ ਨਿਯਮਾਂ ਦੀ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਨੂੰ ਸਖ਼ਤੀ ਨਾਲ ਨਿਪਟਿਆ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਅਣਗਹਿਲੀ ਲਈ ਉਸ ਖੇਤਰ ਦੇ ਅਧਿਕਾਰੀ ਦੀ ਜਵਾਬਦੇਹੀ ਹੋਵੇਗੀ।

ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹੇ ਦੇ ਇਕ ਹੋਰ ਕੋਵਿਡ-19 ਪਾਜ਼ੇਟਿਵ ਮਰੀਜ਼ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋ ਗਈ| ਮਰੀਜ਼ ਦਾ ਉਸ ਦੇ ਜੱਦੀ ਪਿੰਡ ਪਿੱਦੀ ਦੇ ਸ਼ਮਸ਼ਾਨ ਘਾਟ ਵਿੱਚ ਅੱਜ ਨਿਰਧਾਰਿਤ ਪਰੋਟੋਲ ਅਨੁਸਾਰ ਸਸਕਾਰ ਕੀਤਾ ਗਿਆ| ਇਸ ਨਾਲ ਜਿਲ੍ਹੇ ਅੰਦਰ ਇਸ ਮਹਾਮਾਰੀ ਨਾਲ ਮੌਤਾਂ ਦੀਆਂ ਗਿਣਤੀ ਪੰਜ ਹੋ ਗਈ ਹੈ|

ਸ਼ਾਹਕੋਟ(ਪੱਤਰ ਪ੍ਰੇਰਕ): ਐਸ.ਐਮ.ਓ ਲੋਹੀਆਂ ਖਾਸ ਡਾ ਦਵਿੰਦਰ ਕੁਮਾਰ ਸਮਰਾ ਨੇ ਦੱਸਿਆ ਕਿ ਕਸਬਾ ਲੋਹੀਆਂ ਖਾਸ ਵਿਚ ਅੱਜ 2 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੰਨ੍ਹਾਂ ਵਿਚੋ ਇਕ ਕਿਸਾਨ ਅਤੇ ਇਕ ਜੂਸ ਦੀ ਰੇਹੜੀ ਲਗਾਉਣ ਵਾਲਾ ਹੈ। ਰੇਹੜੀ ਤੋਂ ਜੂਸ ਪੀਣ ਵਾਲਿਆਂ ਨੂੰ ਉਨ੍ਹਾਂ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਐੱਸ.ਐੱਮ.ਓ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਅਤੇ ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਪਿੰਡ ਫਾਜਲਪੁਰ ਦੀ ਆਂਗਣਵਾੜੀ ਵਰਕਰ ਤੇ ਹੈਲਪਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਵਿਭਾਗ ਦੀ ਟੀਮ ਨੇ ਸਰਵਾ ਕਰਦਿਆ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ 25 ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All