ਪਿੰਡ ਬਾਬੋਵਾਲ ਦੀ ਪੰਚਾਇਤ ਨੇ ਨਸ਼ਾ ਵਿਰੋਧੀ ਕਮੇਟੀ ਬਣਾਈ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਲਹਿਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਦੀ ਗ੍ਰਾਮ ਪੰਚਾਇਤ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਰਪੰਚ ਸਮਸ਼ੇਰ ਸਿੰਘ ਸ਼ੇਰਾ ਅਤੇ ਪੁਲੀਸ ਥਾਣਾ ਕੱਥੂਨੰਗਲ ਦੇ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੇ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਵੇਚਣ ਦਾ ਕਾਰੋਬਾਰ ਕਰੇਗਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸਐੱਚਓ ਜਸਵਿੰਦਰ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇ ਨਸ਼ਾ ਤਸਕਰ ਬਾਜ ਨਾ ਆਏ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੈਂਬਰ ਪੰਚਾਇਤ ਹਰਜੀਤ ਸਿੰਘ, ਅੰਗਰੇਜ਼ ਸਿੰਘ ਬਿੱਟੂ, ਕੰਵਲ ਸਿੰਘ ਭਲਵਾਨ, ਰਾਮ ਮੂਰਤੀ, ਨਿਰਮਲ ਸਿੰਘ, ਬਖਸ਼ੀਸ਼ ਸਿੰਘ ਮਿੰਟੂ, ਅਜੀਤ ਸਿੰਘ, ਹੀਰਾ ਸਿੰਘ, ਅਮਨਦੀਪ ਸਿੰਘ, ਦਿਆਲ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਅਤੇ ਡਰਾਈਵਰ, ਜੱਸਾ ਸਿੰਘ, ਡਾ.ਸਕੱਤਰ ਸਿੰਘ, ਅੰਗਰੇਜ਼ ਸਿੰਘ ਰੋਜ਼ੀ, ਗੁਰਿੰਦਰ ਸਿੰਘ ਗਿੰਦਾ,ਸੁਖ ਦਰਜ਼ੀ, ਅਰਸ਼ਦੀਪ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।