ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਮਈ
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਹੁਣ ਬੈਲਟ ਪੇਪਰ ਰਾਹੀਂ ਹੋਵੇਗੀ। ਇਹ ਚੋਣ ਇਸ ਤੋਂ ਪਹਿਲਾਂ ਹੱਥ ਖੜ੍ਹੇ ਕਰਕੇ ਕਰਾਉਣ ਦਾ ਫੈਸਲਾ ਕੀਤਾ ਗਿਆ ਸੀ। ਇਹ ਚੋਣ ਅੱਠ ਮਈ ਨੂੰ ਹੋਵੇਗੀ।ਅੱਜ ਇਸ ਸਬੰਧ ਵਿਚ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਨਰਿੰਦਰ ਸਿੰਘ ਖੁਰਾਣਾ, ਹਰਜੀਤ ਸਿੰਘ ਅਤੇ ਪ੍ਰੋ ਵਰਿਆਮ ਸਿੰਘ ਵਲੋਂ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਤਿੰਨ ਉਮੀਦਵਾਰ ਡਾ ਇੰਦਰਬੀਰ ਸਿੰਘ ਨਿੱਜਰ, ਅਜੀਤ ਸਿੰਘ ਬਸਰਾ ਅਤੇ ਸਰਬਜੀਤ ਸਿੰਘ ਵੀ ਸ਼ਾਮਲ ਸਨ।ਵਿਚਾਰ ਵਟਾਂਦਰੇ ਮਗਰੋਂ ਤਿੰਨਾਂ ਉਮੀਦਵਾਰਾਂ ਦੀ ਸਹਿਮਤੀ ਨਾਲ ਚੋਣ ਬੈਲਟ ਪੇਪਰ ਰਾਹੀਂ ਕਰਾਉਣ ਦਾ ਫੈਸਲਾ ਕੀਤਾ ਹੈ।