ਧਾਰੀਵਾਲ: ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦਾ ਬੀਏ, ਬੀਐੱਸਸੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੀਏ ਸਮੈਸਟਰ ਤੀਜਾ ਵਿੱਚੋਂ ਖਾਲਸਾ ਕਾਲਜ ਗੁਰਦਾਸਨੰਗਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਾਲਜ ਵਿੱਚੋਂ ਪਹਿਲਾ, ਅਮਨਦੀਪ ਨੇ ਦੂਸਰਾ ਤੇ ਕਿਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਬੀਐੱਸਸੀ ਵਿੱਚੋਂ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ ਦੂਸਰਾ ਤੇ ਨਵਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ