ਗ੍ਰਾਮ ਸਭਾ ਦੇ ਇਜਲਾਸ ਦੌਰਾਨ ਦੋ ਧਿਰਾਂ ਭਿੜੀਆਂ; ਛੇ ਜ਼ਖ਼ਮੀ

ਗ੍ਰਾਮ ਸਭਾ ਦੇ ਇਜਲਾਸ ਦੌਰਾਨ ਦੋ ਧਿਰਾਂ ਭਿੜੀਆਂ; ਛੇ ਜ਼ਖ਼ਮੀ

ਸਰਪੰਚ ਰਛਪਾਲ ਕੌਰ ਦਾ ਪਤੀ ਬਲਦੇਵ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ|

ਗੁਰਬਖਸ਼ਪੁਰੀ
ਤਰਨ ਤਾਰਨ, 1 ਜੁਲਾਈ

ਪਿੰਡ ਪੱਧਰੀ ਕਲਾਂ ਦੇ ਇਜਲਾਸ ਦੌਰਾਨ ਪਿੰਡ ਦੀਆਂ ਦੋ ਧਿਰਾਂ ਦਰਮਿਆਨ ਜੰਮ ਕੇ ਹੋਈ ਲੜਾਈ ਵਿੱਚ ਦੋਹਾਂ ਧਿਰਾਂ ਦੇ ਛੇ ਜਣੇ ਗੰਭੀਰ ਜ਼ਖਮੀ ਹੋ ਗਏ ਜਦ ਕਿ ਅਨੇਕਾਂ ਹੋਰਨਾਂ ਨੂੰ ਸੱਟਾਂ ਲੱਗੀਆਂ| ਇਹ ਲੜਾਈ ਪਿੰਡ ਦੀ ਕਾਂਗਰਸ ਪਾਰਟੀ ਵਲੋਂ ਬਣੀ ਸਰਪੰਚ ਰਛਪਾਲ ਕੌਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਲਵਿੰਦਰ ਸਿੰਘ ਦੇ ਧੜਿਆਂ ਦਰਮਿਆਨ ਹੋਈ| ਲੜਾਈ ਵਿੱਚ ਇਕ ਧਿਰ ਦੇ ਸਲਵਿੰਦਰ ਸਿੰਘ ਅਤੇ ਉਸ ਦਾ ਭਤੀਜਾ ਦਿਲਬਾਗ ਸਿੰਘ ਜ਼ਖਮੀ ਹੋਇਆ ਹੈ| ਦੂਸਰੀ ਧਿਰ ਵਲੋਂ ਗੰਭੀਰ ਜ਼ਖਮੀ ਹੋਏ ਸਰਪੰਚ ਦੇ ਪਤੀ ਦਿਲਬਾਗ ਸਿੰਘ ਮੁੱਢਲਾ ਸਿਹਤ ਕੇਂਦਰ ਝਬਾਲ ਤੋਂ ਹਾਲਤ ਦੇ ਗੰਭੀਰ ਹੋਣ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ| ਇਸ ਧਿਰ ਦੇ ਹੋਰਨਾਂ ਜ਼ਖਮੀਆਂ ਵਿੱਚ ਦਿਲਬਾਗ ਸਿੰਘ ਦਾ ਭਤੀਜਾ ਸੁਰਜੀਤ ਸਿੰਘ, ਭਰਜਾਈ ਪਰਮਜੀਤ ਕੌਰ ਅਤੇ ਇਕ ਹਮਾਇਤੀ ਮੰਗਲ ਸਿੰਘ ਰਾਜਾ ਦਾ ਨਾਮ ਸ਼ਾਮਲ ਹੈ| ਉਹ ਝਬਾਲ ਦੇ ਮੁੱਢਲਾ ਸਿਹਤ ਕੇਂਦਰ ਵਿੱਚ ਜ਼ੇਰੇ ਇਲਾਜ ਹਨ| ਸਰਪੰਚ ਰਛਪਾਲ ਕੌਰ ਦੀ ਅਗਵਾਈ ਵਿੱਚ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉੂਂਡ ਵਿੱਚ ਪੰਚਾਇਤ ਸੈਕਟਰੀ ਹਰਪ੍ਰੀਤ ਸਿੰਘ ਦੀ ਨਿਗਰਾਨੀ ਅਧੀਨ ਇਜਲਾਸ ਦੇ ਚਲਦਿਆਂ ਹੀ ਦੋਹਾਂ ਧਿਰਾਂ ਦਰਮਿਆਨ ਪਿੰਡ ਦੇ ਵਿਕਾਸ ਲਈ ਪਹਿਲੀ ਸਰਕਾਰ ਵਲੋਂ ਜਾਰੀ ਕੀਤੀਆਂ ਗਰਾਂਟਾਂ ਦੇ ਹਿਸਾਬ ਨੂੰ ਲੈ ਕੇ ਤਕਰਾਰ ਹੋ ਗਿਆ ਸੀ| ਜਿਸ ਤੋਂ ਦੋਹਾਂ ਧਿਰਾਂ ਦੇ ਹਮਾਇਤੀਆਂ ਵਲੋਂ ਇੱਟਾਂ-ਵੱਟੇ ਤੋਂ ਇਲਾਵਾ ਡਾਂਗਾਂ-ਸੋਟਿਆਂ, ਬੇਸਬਾਲਾਂ ਆਦਿ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ| ਪੁਲੀਸ ਨੇ ਸਲਵਿੰਦਰ ਸਿੰਘ ਦੇ ਭਰਾ ਨਰਵਿੰਦਰ ਸਿੰਘ ਦੇ ਬਿਆਨਾਂ ’ਤੇ ਸਰਪੰਚ ਰਛਪਾਲ ਕੌਰ, ਉਸ ਦੇ ਪਤੀ ਦਿਲਬਾਗ ਸਿੰਘ, ਦਿਲਬਾਗ ਸਿੰਘ ਦੇ ਭਰਾ ਰਛਪਾਲ ਸਿੰਘ ਸਮੇਤ ਕੁੱਲ 21 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All