ਪੱਤਰ ਪ੍ਰੇਰਕ
ਅਟਾਰੀ, 9 ਜੂਨ
ਜ਼ਿੰਬਾਬਵੇ ਦੇ ਉਪ ਰਾਸ਼ਟਰਪਤੀ ਫਾਬਰੀਸਿਓ ਓਲੀਵੇਰੇ ਨੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਜਵਾਨਾਂ ਵਿਚਕਾਰ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਦੇਖੀ। ਇਸ ਤਰ੍ਹਾਂ ਇੰਡੀਅਨ ਓਵਰਸੀਜ ਬੈਂਕ ਦੇ ਮੈਨੇਜ਼ਿੰਗ ਡਾਇਰੈਕਟਰ ਅਜੀਤ ਕੁਮਾਰ ਅਤੇ ਮੈਨੇਜ਼ਰ ਹਰਵਿੰਦਰ ਸਿੰਘ ਨੇ ਵੀ ਰੀਟਰੀਟ ਸੈਰਾਮਨੀ ਦੇਖੀ। ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਟਾਰੀ ਸਰਹੱਦ ਵਿਖੇ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿਲਰ ਵੇਖਿਆ ਤੇ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਪੁਲੀਸ ਹਾਜ਼ਰ ਸਨ।