ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਾਟਰ ਸਪਲਾਈ ਅਤੇ ਸੀਵਰਜ ਬੋਰਡ ਨੇ ਪਾਣੀ ਦੇ ਸੈਂਪਲ ਲਏ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 29 ਜੁਲਾਈ ਸਥਾਨਕ ਸ਼ਹਿਰ ਵਿੱਚ ਬਰਸਾਤਾਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਨਾਲ ਪੈਦਾ ਹੋਣੀਆਂ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਾਟਰ ਸਪਲਾਈ ਵਿਭਾਗ ਅਤੇ ਸੀਵਰੇਜ ਬੋਰਡ, ਨਗਰ ਕੌਂਸਲ ਅਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼ਹਿਰ...
Advertisement

ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 29 ਜੁਲਾਈ

Advertisement

ਸਥਾਨਕ ਸ਼ਹਿਰ ਵਿੱਚ ਬਰਸਾਤਾਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਨਾਲ ਪੈਦਾ ਹੋਣੀਆਂ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਾਟਰ ਸਪਲਾਈ ਵਿਭਾਗ ਅਤੇ ਸੀਵਰੇਜ ਬੋਰਡ, ਨਗਰ ਕੌਂਸਲ ਅਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਪਾਣੀ ਦੇ ਸੈਂਪਲ ਲੈ ਕੇ ਟੈਸਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਜੇਈ ਕੁਲਬੀਰ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਬਰਸਾਤਾਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਨਾਲ ਪੈਦਾ ਹੋਣੀਆਂ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਸਥਾਨਕ ਨਗਰ ਕੌਂਸਲ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸਕੂਲਾਂ, ਗੁਰਨੋਵਾਲ ਰੋਡ, ਬੱਸ ਸਟੈਂਡ, ਉਧਮ ਸਿੰਘ ਚੌਂਕ ਅਤੇ ਸ਼ਹਿਰ ਦੇ ਹੋਰ ਵੱਖ ਵੱਖ ਥਾਵਾਂ ਉਪਰ ਪੀਣ ਵਾਲੇ ਪਾਣੀ ਦੇ ਸੈਂਪਲ ਟੈਸਟ ਕੀਤੇ ਗਏ। ਜੇਈ ਕੁਲਬੀਰ ਸਿੰਘ ਨੇ ਦੱਸਿਆ ਇਹ ਸਾਰੇ ਸੈਂਪਲ ਟੈਸਟ ਕਰਨ ਉਪਰੰਤ ਸਹੀ ਪਾਏ ਗਏ।

Advertisement