ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਿਲਾ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਬੱਚੇ ਨੂੰ ਦਿੱਤਾ ਜਨਮ

ਨਿੱਜੀ ਪੱਤਰ ਪ੍ਰੇਰਕ ਗੁਰਦਾਸਪੁਰ, 7 ਸਤੰਬਰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਅੱਜ ਵੀਰਵਾਰ ਬਾਅਦ ਦੁਪਹਿਰ ਇੱਕ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਮੌਕੇ ਔਰਤ ਦੇ ਪਤੀ ਨੇ ਹੀ ਬੱਚੇ...
Advertisement

ਨਿੱਜੀ ਪੱਤਰ ਪ੍ਰੇਰਕ

ਗੁਰਦਾਸਪੁਰ, 7 ਸਤੰਬਰ

Advertisement

ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਅੱਜ ਵੀਰਵਾਰ ਬਾਅਦ ਦੁਪਹਿਰ ਇੱਕ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਮੌਕੇ ਔਰਤ ਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਕਿਸੇ ਹੋਰ ਔਰਤ ਦੀ ਸਹਾਇਤਾ ਨਾਲ ਨਵ-ਜਨਮੇ ਲੜਕੇ ਨੂੰ ਨਰਸਿੰਗ ਸਟਾਫ਼ ਤੱਕ ਪਹੁੰਚਾਇਆ। ਬੱਚੇ ਦੀ ਡਿਲਵਰੀ ਹੋਣ ਦੀ ਇਹ ਸਾਰੀ ਘਟਨਾ ਹਸਪਤਾਲ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋਈ ਹੈ। ਡਾਕਟਰਾਂ ਵੱਲੋਂ ਇਸ ਮਹਿਲਾ ਦਾ ਇਲਾਜ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਜੱਚਾ-ਬੱਚਾ ਦੋਵੇਂ ਠੀਕ ਹਨ। ਗਰਭਵਤੀ ਔਰਤ ਲਕਸ਼ਮੀ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਅੱਜ ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ, ਜਿਥੇ ਜਨ ਔਸ਼ਧੀ ਸੈਂਟਰ ਨੇੜੇ ਹੀ ਉਸ ਨੇ ਬੱਚੇ ਨੂੰ ਜਨਮ ਦੇ ਦਿੱਤਾ।

Advertisement