ਜਗਤਾਰ ਸਿੰਘ ਛਿੱਤ
ਜੈਂਤੀਪੁਰ, 22 ਜੁਲਾਈ
ਇੱਥੋਂ ਦੇ ਨੇੜਲੇ ਪਿੰਡ ਕੋਟਲੀ ਢੋਲੇਸਾਹ ਵਿੱਚ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਦਿਹਾੜੀਦਾਰ ਸੇਵਾ ਸਿੰਘ ਦਾ ਮਕਾਨ ਢਹਿ-ਢੇਰੀ ਹੋ ਗਿਆ। ਜਦੋਂ ਛੱਤ ਡਿੱਗੀ ਤਾਂ ਉਹ ਬਾਹਰ ਆਪਣੇ ਪਸ਼ੂਆਂ ਨੂੰ ਪੱਠੇ ਪਾ ਰਿਹਾ ਸੀ, ਜਿਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਜ਼ਦੂਰ ਸੇਵਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਆਪਣੇ ਮਕਾਨ ਦੀ ਛੱਤ ਪਾਉਣ ਅਤੇ ਮੁਰੰਮਤ ਲਈ ਮਾਲੀ ਸਹਾਇਤਾ ਦਿੱਤੀ ਜਾਵੇ।