ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਜਾਇਜ਼ ਕਲੋਨੀ ਉੱਪਰ ਮੁੜ ਚੱਲਿਆ ਪੀਲਾ ਪੰਜਾ

ਪਾਪਰਾ ਐਕਟ-1995 ਅਧੀਨ ਕਾਰਵਾਈ
Advertisement
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲੀਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡ ਰੱਖਝੀਤਾਂ ’ਚ ਪੈਂਦੇ ਆਈ.ਆਈ.ਐਮ. ਨੂੰ ਜਾਂਦੀ ਰੋਡ ਨਾਲ ਵਿਕਸਿਤ ਹੋ ਰਹੀ ਨਾਜਾਇਜ਼ ਕਲੋਨੀ ਨੂੰ ਢਾਹ ਦਿੱਤਾ ਗਿਆ।

ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਇਸ ਕਲੋਨੀ ਦਾ ਕੰਮ ਬੰਦ ਕਰਵਾਉਂਦਿਆਂ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਪਰ ਕਲੋਨੀ ਦੇ ਮਾਲਕਾਂ ਵੱਲੋਂ ਦੁਬਾਰਾ ਕੰਮ ਸ਼ੁਰੂ ਕਰ ਲਏ ਗਏ ਸਨ, ਜਿਸ ਕਰਕੇ ਹੁਣ ਸਿਰਿਉਂ ਉਸਾਰੀ ਇਮਾਰਤ ਨੂੰ ਮੁੜ ਢਾਹਿਆ ਗਿਆ ਹੈ। ਇਸ ਕਾਰਵਾਈ ਦੌਰਾਨ ਕਲੋਨਾਈਜ਼ਰ ਸਮੇਤ ਪਿੰਡ ਦੇ ਮੋਹਤਬਰ ਹਾਜ਼ਰ ਸਨ, ਜਿਨ੍ਹਾਂ ਵੱਲੋਂ ਲਿਖਤੀ ਵਿਸ਼ਵਾਸ ਦਿਵਾਇਆ ਗਿਆ ਕਿ ਉਸ ਜਗ੍ਹਾ ਤੇ ਪੁੱਡਾ ਮਹਿਕਮੇ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵਿਕਾਸ ਦੇ ਕਾਰਜ ਨਹੀਂ ਕੀਤੇ ਜਾਣਗੇ।

Advertisement

ਜ਼ਿਲਾ ਨਗਰ ਯੋਜਨਾਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲੋਂ ਹੁਣ ਤੱਕ ਕੁੱਲ 26 ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਕਲੋਨਾਈਜ਼ਰਾਂ ਅਤੇ ਅਣ-ਅਧਿਕਾਰਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਕਲੋਨੀਆਂ ਜੋ ਪੁੱਡਾ ਵਿਭਾਗ ਤੋਂ ਮਨਜੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿੱਚ ਪੈਂਦੇ ਪਲਾਟਾਂ ਦੀ ਖਰੀਦ ਸਮੇਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਅਪੀਲ ਕੀਤੀ ਕਿ ਜ਼ਿਲ੍ਹੈ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

 

 

 

 

 

 

 

 

 

Advertisement