ਖੇਤਰੀ ਪ੍ਰਤੀਨਿਧ
ਬਟਾਲਾ, 12 ਜਨਵਰੀ
ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਲਾਲ ਸਿੰਘ ਦਾ ਇੱਕ ਨੌਜਵਾਨ ਵੱਲੋਂ ਪਿਛਲੇ ਦਿਨੀਂ ਫੇਸਬੁੱਕ ’ਤੇ ਗੁਰੂ ਸਾਹਿਬਾਨ ਨੂੰ ਬੋਲੇ ਗਏ ਅਪਸ਼ਬਦਾਂ ਕਾਰਨ ਸਿੱਖ ਜਥੇਬੰਦੀਆਂ ਦੇ ਰੋਹ ਨੂੰ ਵੇਖਦਿਆਂ ਅੱਜ ਨੌਜਵਾਨ ਪੁਲੀਸ ਦੀ ਹਾਜ਼ਰੀ ਵਿੱਚ ਸਿੱਖ ਸੰਗਤ ਕੋਲੋਂ ਮੁਆਫੀ ਮੰਗ ਲਈ। ਇਸ ਸਬੰਧੀ ਸਿੱਖ ਯੂਥ ਪਾਵਰ ਆਫ ਪੰਜਾਬ ਜਥੇਬੰਦੀ ਨੇ ਉਕਤ ਨੌਜਵਾਨ ਖਿਲਾਫ਼ ਬਟਾਲਾ ਪੁਲੀਸ ਨੂੰ ਲਿਖਤੀ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਸੀ। ਇਸ ਸਬੰਧੀ ਸਿੱਖ ਯੂਥ ਪਾਵਰ ਆਫ਼ ਪੰਜਾਬ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਬੀਤੇ ਦਿਨੀਂ ਇੱਕ ਨੌਜਵਾਨ ਵੱਲੋਂ ਫੇਸਬੁੱਕ ’ਤੇ ਗੁਰੂ ਸਾਹਿਬਾਨ, ਪਵਿੱਤਰ ਸਰੋਵਰਾਂ, ਸ੍ਰੀ ਦਰਬਾਰ ਸਾਹਿਬ ਬਾਰੇ ਅਪਸ਼ਬਦ ਬੋਲੇ ਸਨ, ਜਿਸ ਕਰਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਸੀ।