ਲਾਇਬਰੇਰੀ ਦੇ ਨਿਰਮਾਣ ਲਈ ਫੰਡ ਦੀ ਕਮੀ ਨਹੀਂ: ਕਟਾਰੂਚੱਕ
ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਵੱਲੋਂ ਪ੍ਰਧਾਨ ਐਡਵੋਕੇਟ ਮਿਰਨਾਲ ਮਹਿਤਾ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਰਮੇਸ਼ ਚੌਧਰੀ, ਐਡਵੋਕਟ ਭਾਨੂੰ ਪ੍ਰਤਾਪ, ਐਡਵੋਕਟ ਉਮੇਸ਼ ਸੱਮੂਚੱਕ, ਐਡਵੋਕਟ ਅਜੈ...
Advertisement
ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਵੱਲੋਂ ਪ੍ਰਧਾਨ ਐਡਵੋਕੇਟ ਮਿਰਨਾਲ ਮਹਿਤਾ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਰਮੇਸ਼ ਚੌਧਰੀ, ਐਡਵੋਕਟ ਭਾਨੂੰ ਪ੍ਰਤਾਪ, ਐਡਵੋਕਟ ਉਮੇਸ਼ ਸੱਮੂਚੱਕ, ਐਡਵੋਕਟ ਅਜੈ ਲਲੋਤਰਾ, ਐਡਵੋਕਟ ਕਮਲਜੀਤ ਕੌਰ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਸਾਹਿਬ ਸਿੰਘ ਸਾਬਾ ਤੇ ਖੁਸ਼ਬੀਰ ਕਾਟਲ ਆਦਿ ਆਗੂ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਉਸ ਵਰਗ ਦੇ ਲੋਕਾਂ ਵਿੱਚ ਆਉਣ ਦਾ ਮੌਕਾ ਮਿਲਿਆ ਹੈ, ਜਿਨ੍ਹਾਂ ਕੋਲ ਲੋਕ ਇਨਸਾਫ ਦੀ ਉਮੀਦ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ ਜਿਨ੍ਹਾਂ ਨੂੰ ਛੇਤੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਧਾਰਨ ਪਰਿਵਾਰਾਂ ਵਿੱਚੋਂ ਜੋ ਲੜਕੇ ਕਾਨੂੰਨ ਦੀ ਪੜ੍ਹਾਈ ਕਰਕੇ ਐਡਵੋਕੇਟ ਬਣ ਕੇ ਆਉਂਦੇ ਹਨ, ਨੂੰ ਮਹਿੰਗੀਆਂ ਕਿਤਾਬਾਂ ਖਰੀਦਣ ਵਿੱਚ ਸਮੱਸਿਆ ਆਉਂਦੀ ਹੈ। ਇਸ ਕਰਕੇ ਉਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਿਰਮਾਣ ਅਧੀਨ ਲਾਇਬਰੇਰੀ ਵਾਸਤੇ ਅਤੇ ਉਸ ਵਿੱਚ ਕਿਤਾਬਾਂ ਖਰੀਦਣ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
Advertisement
Advertisement