ਘਰ ਵਿੱਚ ਅੱਗ ਲੱਗੀ
ਮੋਰਿੰਡਾ: ਇੱਥੇ ਚੁੰਨੀ ਰੋਡ ਸਥਿਤ ਵਾਰਡ ਨੰਬਰ 6 ਦੇ ਇੱਕ ਮਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਮੋਰਿੰਡਾ ਦੀ ਟੀਮ ਵੱਲੋਂ ਅੱਧੇ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ।...
Advertisement
ਮੋਰਿੰਡਾ: ਇੱਥੇ ਚੁੰਨੀ ਰੋਡ ਸਥਿਤ ਵਾਰਡ ਨੰਬਰ 6 ਦੇ ਇੱਕ ਮਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਮੋਰਿੰਡਾ ਦੀ ਟੀਮ ਵੱਲੋਂ ਅੱਧੇ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਇੱਥੇ ਬੱਸ ਸਟੈਂਡ ਵਿੱਚ ਜੁੱਤੀਆਂ ਦੀ ਦੁਕਾਨ ਕਰ ਰਹੇ ਭੋਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲਗਪਗ ਤਿੰਨ ਲੱਖ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਅੱਗ ਕਾਰਨ ਅਲਮਾਰੀ ਵਿੱਚ ਰੱਖੇ ਗਹਿਣੇ, ਦਸਤਾਵੇਜ਼ ਅਤੇ ਪਾਸਪੋਰਟ ਵੀ ਸੜ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ। -ਪੱਤਰ ਪ੍ਰੇਰਕ
Advertisement
Advertisement