ਐਤਕੀ ਨਹੀਂ ਹੋਣਗੇ ਖੇਡ ਮੁਕਾਬਲੇ
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਇਸ ਵਾਰ ਪਿੰਡ ਕੋਟਲਾ ਸ਼ਾਹੀਆ ਦੇ ਖੇਡ ਮੈਦਾਨ ਵਿੱਚ ਮੁਕਾਬਲਿਆਂ ਦੀ ਜਗ੍ਹਾ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ। ਜਨਰਲ ਸਕੱਤਰ ਨਿਸ਼ਾਨ...
Advertisement
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਇਸ ਵਾਰ ਪਿੰਡ ਕੋਟਲਾ ਸ਼ਾਹੀਆ ਦੇ ਖੇਡ ਮੈਦਾਨ ਵਿੱਚ ਮੁਕਾਬਲਿਆਂ ਦੀ ਜਗ੍ਹਾ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 29 ਅਤੇ 30 ਨਵੰਬਰ ਨੂੰ ਕਰਵਾਏ ਜਾਣਗੇ। ਜਨਰਲ ਸਕੱਤਰ ਨਿਸ਼ਾਨ ਸਿੰਘ ਰੰਧਾਵਾ, ਦਫਤਰ ਸਕੱਤਰ ਖੁਸ਼ਕਰਨ ਸਿੰਘ ਹੇਅਰ ਸਣੇ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮੌਕੇ ਕੀਰਤਨ ਦਰਬਾਰ, ਕਵੀ ਦਰਬਾਰ ਤੇ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਸਮਾਗਮ ਦੌਰਾਨ ਗਤਕੇ ਅਤੇ ਦਸਤਾਰਬੰਦੀ ਮੁਕਾਬਲੇ ਵੀ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਕਮਲਜੀਤ ਖੇਡਾਂ ਨਹੀਂ ਕਰਵਾਈਆਂ ਜਾ ਰਹੀਆਂ ਪਰ ਗੁਰੂ ਦੀ ਸ਼ਹਾਦਤ ਦੇ ਪ੍ਰਤੀਕ ਵਜੋਂ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਮੈਰਾਥਨ ਕਰਵਾਈ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਢਿੱਲੋਂ, ਸਰਪੰਚ ਤਰੁਣਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
