DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਛੇਹਰਟਾ ਫਾਟਕ ’ਤੇ ਜਾਮ ਤੋਂ ਨਿਜਾਤ ਮਿਲੇਗੀ

ਵਿਧਾਇਕ ਡਾ. ਜਸਬੀਰ ਸੰਧੂ ਨੇ ਵਿਧਾਨ ਸਭਾ ’ਚ ਮੁੱਦਾ ਚੁੱਕਿਆ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਪੱਛਮੀ) ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਮੇ ਸਮੇਂ ਤੋਂ ਚੱਲ ਰਹੀ ਟਰੈਫਿਕ ਸਮੱਸਿਆ ਦਾ ਮੁੱਦਾ ਰੱਖਿਆ ਗਿਆ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਛੇਹਰਟਾ ਫਾਟਕ ’ਤੇ ਫਲਾਈਓਵਰ ਬਣਾਇਆ ਜਾਵੇ ਜਾਂ ਟਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਹੋਰ ਢੁਕਵਾਂ ਬਦਲਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਜੇ ਛੇਹਰਟਾ ਫਾਟਕ ’ਤੇ ਫਲਾਈਓਵਰ ਤਕਨੀਕੀ ਕਾਰਨਾਂ ਕਰਕੇ ਸੰਭਵ ਨਾ ਹੋਵੇ ਤਾਂ ਨੇੜਲੇ ਗੁਮਾਨਪੁਰਾ ਫਾਟਕ ਨੂੰ ਵੀ ਇਸ ਯੋਜਨਾ ਲਈ ਵਿਚਾਰਿਆ ਜਾਵੇ। ਵਿਧਾਨ ਸਭਾ ਵਿੱਚ ਆਪਣਾ ਪੱਖ ਰੱਖਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਸੜਕ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਹ ਮਾਰਗ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ (ਗੁਰੂ ਹਰਿਗੋਬਿੰਦ ਸਾਹਿਬ ਦਾ ਜਨਮ ਅਸਥਾਨ), ਬਾਸਰਕੇ ਗਿੱਲਾਂ (ਗੁਰੂ ਅਮਰਦਾਸ ਦਾ ਜਨਮ ਅਸਥਾਨ) ਅਤੇ ਅੱਗੇ ਬੀੜ ਬਾਬਾ ਬੁੱਢਾ ਸਾਹਿਬ ਤੱਕ ਜਾਂਦਾ ਹੈ। ਉਨ੍ਹਾਂ ਕਿਹਾ ਕਿ ਛੇਹਰਟਾ ਰੇਲਵੇ ਫਾਟਕ ਬੰਦ ਹੋਣ ਸਮੇਂ ਲੰਮਾ ਜਾਮ ਲੱਗ ਜਾਂਦਾ ਹੈ ਤੇ 25 ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ. ਜਸਬੀਰ ਸਿੰਘ ਸੰਧੂ ਦੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਫ਼ਤੇ ਅੰਦਰ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ।

Advertisement
Advertisement
×