ਧਾਰਮਿਕ ਪ੍ਰੀਖਿਆ ’ਚ ਮੱਲਾਂ ਮਾਰੀਆਂ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਰਸੂਲਪੁਰ ਬੇਟ ਵੱਲੋਂ 2024-25 ਸੈਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈ ਕੇ ਸ਼ਾਨਦਾਰ ਮੱਲਾਂ ਮਾਰੀਆਂ ਹਨ। ਇਹ ਪ੍ਰੀਖਿਆ ਐੱਸ.ਜੀ.ਪੀ.ਸੀ. ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸਿੱਖ...
Advertisement
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਰਸੂਲਪੁਰ ਬੇਟ ਵੱਲੋਂ 2024-25 ਸੈਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈ ਕੇ ਸ਼ਾਨਦਾਰ ਮੱਲਾਂ ਮਾਰੀਆਂ ਹਨ। ਇਹ ਪ੍ਰੀਖਿਆ ਐੱਸ.ਜੀ.ਪੀ.ਸੀ. ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸਿੱਖ ਧਰਮ ਤੇ ਇਤਿਹਾਸ ਪ੍ਰਤੀ ਰੁਚੀ ਵਧਾਉਣ ਲਈ ਕਰਵਾਈ ਜਾਂਦੀ ਹੈ। ਪ੍ਰਿੰਸੀਪਲ ਅਮਨਦੀਪ ਕੌਰ ਭੰਗੂ ਨੇ ਦੱਸਿਆ ਕਿ ਪ੍ਰੀਖਿਆ ਵਿੱਚ 60 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਦਰਜਾ ਪਹਿਲਾ ਦੇ 50 ਅਤੇ ਦਰਜਾ ਦੂਜਾ ਦੇ 10 ਬੱਚੇ ਸ਼ਾਮਲ ਸਨ। ਅਕੈਡਮੀ ਦੀਆਂ ਤਿੰਨ ਵਿਦਿਆਰਥਣਾਂ ਪਲਵਿੰਦਰ ਕੌਰ, ਪਰਨੀਤ ਕੌਰ ਅਤੇ ਗੁਰਸਰਨ ਕੌਰ ਨੇ ਵਜ਼ੀਫ਼ਾ ਪ੍ਰਾਪਤ ਕੀਤੀ। ਇਨ੍ਹਾਂ ਤੋਂ ਇਲਾਵਾ 10 ਹੋਰ ਵਿਦਿਆਰਥੀਆਂ ਨੇ ਸੋਨ ਤਗ਼ਮੇ ਜਿੱਤੇ।
Advertisement
Advertisement