ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੋ ਵਿਦੇਸ਼ਾਂ ’ਚ ਰੁਲਦੇ ਨੇ ਰੋਜ਼ੀ ਲਈ...ਗੁਰਜੰਟ ਦੀ ਲਾਸ਼ ਵਤਨ ਪੁੱਜੀ

ਪਿੰਡ ਭੰਗਵਾਂ ਦਾ ਨੌਜਵਾਨ ਛੇ ਸਾਲਾਂ ਤੋਂ ਦੁਬਈ ’ਚ ਕਰ ਰਿਹਾ ਸੀ ਸਖ਼ਤ ਮਿਹਨਤ
ਹਵਾਈ ਅੱਡੇ ’ਤੇ ਗੁਰਜੰਟ ਸਿੰਘ ਦੀ ਦੇਹ ਲਿਜਾਂਦੇ ਹੋਏ ਉਸ ਦੇ ਵਾਰਿਸ।
Advertisement

ਪਿੰਡ ਭੰਗਵਾਂ ਨਾਲ ਸਬੰਧਤ ਨੌਜਵਾਨ ਗੁਰਜੰਟ ਸਿੰਘ (30) ਪੁੱਤਰ ਪਿਆਰਾ ਸਿੰਘ ਦੀ ਦੇਹ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜ ਦਿੱਤੀ ਗਈ। ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਗੁਰਜੰਟ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ 6 ਸਾਲਾਂ ਤੋਂ ਦੁਬਈ ਵਿੱਚ ਮਿਹਨਤ-ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਕ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫਟਣ ਕਾਰਨ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੁਰਜੰਟ ਸਿੰਘ ਦੀ ਦੇਹ ਪੀੜਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਹੋਣ ਉਪਰੰਤ ਪੀੜਤ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

Advertisement
Advertisement