ਨਾਜਾਇਜ਼ ਹਥਿਆਰਾਂ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਾਜਾਇਜ਼ ਹਥਿਆਰਾਂ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨਾਲ ਡੀਐੱਸਪੀ ਬਲਬੀਰ ਸਿੰਘ ਤੇ ਹੋਰ ਪੁਲੀਸ ਅਧਿਕਾਰੀ।

ਖੇਤਰੀ ਪ੍ਰਤੀਨਿਧ

ਬਟਾਲਾ, 20 ਸਤੰਬਰ

ਪੁਲੀਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲ੍ਹਾ ਲਾਲ ਸਿੰਘ ਅਤੇ ਘਣੀਏ ਕੇ ਬਾਂਗਰ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲੁੱਟ-ਖੋਹ ਦਾ ਸਾਮਾਨ, ਇੱਕ ਏਅਰ ਪਿਸਟਲ ਅਤੇ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ। 

ਡੀਐੱਸਪੀ ਫਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਘਣੀਕੇ ਬਾਂਗਰ ਦੇ ਐੱਸਐੱਚਓ ਅਮੋਲਕਦੀਪ ਸਿੰਘ ਨੇ ਨਾਕਾ ਲਗਾ ਕੇ ਕਰਨਬੀਰ ਸਿੰਘ ਉਰਫ਼ ਢਿੱਬਰੀ ਵਾਸੀ ਮਾਨ ਸੈਂਡਵਾਲ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 32 ਬੋਰ ਦਾ ਰਿਵਾਲਵਰ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਰਣਜੋਧ ਸਿੰਘ ਨੇ ਪੁਲੀਸ ਪਾਰਟੀ ਸਣੇ ਤਾਰਾਗੜ੍ਹ ਡਰੇਨ ’ਤੇ ਲਾਏ ਨਾਕੇ ਦੌਰਾਨ ਇਕ ਐਕਟਿਵਾ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਕਾਗਜ਼ਾਤ ਚੈੱਕ ਕੀਤੇ ਤਾਂ ਉਨ੍ਹਾਂ ਦੀ ਸਕੂਟੀ ਚੋਰੀ ਦੀ ਨਿਕਲੀ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚੋਰੀ ਦੇ ਮੋਬਾਈਲ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਅਕਾਸ਼ ਮਸੀਹ ਅਤੇ ਚਾਂਦ ਮਸੀਹ ਵਾਸੀ ਸ਼ਾਹਬਾਦ ਵਜੋਂ ਹੋਈ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਮੰਨਿਆ ਕਿ ਉਹ ਸਬਜ਼ੀ ਲੈਣ ਜਾਂਦੇ ਵਪਾਰੀਆਂ ਨੂੰ ਲੁੱਟਦੇ ਸਨ ਅਤੇ ਦੁਕਾਨਾਂ ’ਚ ਚੋਰੀਆਂ ਕਰਦੇ ਸਨ। ਪੁਲੀਸ ਨੇ ਉਨ੍ਹਾਂ ਕੋਲੋਂ ਏਅਰ ਪਿਸਤੌਲ ਵੀ ਬਰਾਮਦ ਕੀਤਾ ਹੈ। ਤਿੰਨਾਂ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਏ ਹਨ।

ਹਥਿਆਰ ਦਿਖਾ ਕੇ ਨਕਦੀ ਤੇ ਮੋਬਾਈਲ ਖੋਹਿਆ

ਚੇਤਨਪੁਰਾ (ਪੱਤਰ ਪ੍ਰੇਰਕ): ਅੱਜ ਦਿਨ ਦਿਹਾੜੇ ਕਾਰ ਸਵਾਰ ਪੰਜ ਵਿਅਕਤੀਆਂ ਨੇ ਹਥਿਆਰ ਦਿਖਾ ਕੇ ਇਕ ਮੋਟਰਸਾਈਕਲ ਸਵਾਰ ਕੋਲੋਂ 15 ਹਜ਼ਾਰ ਰੁਪਏ ਦੀ ਨਕਦੀ ਅਤੇ 10 ਹਜ਼ਾਰ ਰੁਪਏ ਦਾ ਮੋਬਾਈਲ ਖੋਹ ਲਿਆ। ਘਟਨਾ ਦਾ ਸ਼ਿਕਾਰ ਬਣੇ ਤੇਜਿੰਦਰਪਾਲ ਸਿੰਘ ਪਿੰਡ ਲੁਹਾਰਕਾ ਕਲਾਂ ਨੇ ਦੱਸਿਆ ਕਿ ਉਹ ਸ਼ਟਰਿੰਗ ਦਾ ਕੰਮ ਕਰਦਾ ਹੈ ਤੇ ਆਪਣੇ ਕੰਮ ਸਬੰਧੀ ਆਪਣੇ ਮੋਟਰਸਾਈਕਲ ’ਤੇ ਰਾਣੇਵਾਲੀ ਤੋਂ ਜਗਦੇਵ ਕਲਾਂ ਆ ਰਿਹਾ ਸੀ ਕਿ ਜਗਦੇਵ ਕਲਾਂ ਨਹਿਰ ਦੇ ਪੁਲ ਨੇੜੇ ਇਕ ਕਾਰ ਵਿਚੋਂ ਨਿਕਲੇ ਲੁਟੇਰਿਆਂ ਨੇ ਰਿਵਾਲਵਰ ਅਤੇ ਕਿਰਪਾਨਾਂ ਦਿਖਾ ਕੇ ਉਸ ਕੋਲੋਂ ਪੰਦਰਾਂ ਹਜ਼ਾਰ ਰੁਪਏ ਤੇ ਮੋਬਾਈਲ ਤੇ ਪਰਸ ਖੋਹ ਲਿਆ ਤੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All