ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 1 ਜੁਲਾਈ
ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਨਾਗੋਕੇ ਵਿਖੇ ਇੱਕ ਨੌਜਵਾਨ ਨੂੰ ਉਸ ਦੇ ਸਾਥੀਆਂ ਵੱਲੋਂ ਨਸ਼ੇ ਦੀ ਵੱਧ ਮਾਤਰਾ ਦੇਣ ਕਾਰਨ ਮੌਤ ਹੋ ਗਈ। ਜਿਸ ਦੇ ਚੱਲਦਿਆਂ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ 27 ਜੂਨ ਨੂੰ ਜਸਕਰਨਬੀਰ ਸਿੰਘ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਵਿੱਚੋਂ ਬਰਾਮਦ ਹੋਈ ਸੀ। ਮ੍ਰਿਤਕ ਨੌਜਵਾਨ ਦੀ ਮਾਤਾ ਅਮਨਦੀਪ ਕੌਰ ਦੇ ਬਿਆਨਾਂ ’ਤੇ ਜਰਮਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਕਰਨਦੀਪ ਸਿੰਘ ਖਿਲਾਫ ਕੇਸ ਦਰਜ ਕਰਕੇ ਤਿੰਨਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ।