ਪੱਤਰ ਪ੍ਰੇਰਕ
ਅਟਾਰੀ, 22 ਜੂਨ
ਥਾਣਾ ਲੋਪੋਕੇ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ .32 ਬੋਰ ਦੇ ਪਿਸਤੌਲ, 6 ਕਾਰਤੂਸ, 10 ਗ੍ਰਾਮ ਹੈਰੋਇਨ ਅਤੇ 21,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਐੱਸਪੀ ਅਟਾਰੀ ਬਲਬੀਰ ਸਿੰਘ ਅਤੇ ਸਬ-ਇੰਸਪੈਕਟਰ ਦੇਸਾ ਮਸੀਹ ਮੁੱਖ ਅਫ਼ਸਰ ਥਾਣਾ ਲੋਪੋਕੇ ਦੀ ਅਗਵਾਈ ਹੇਠ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਇਸ ਸਬੰਧ ਵਿੱਚ ਸਤਨਾਮ ਸਿੰਘ ਉਰਫ਼ ਨਾਮੋ, ਰਾਜਬੀਰ ਸਿੰਘ ਉਰਫ਼ ਵੀਰੂ ਵਾਸੀ ਚੋਗਾਵਾਂ ਅਤੇ ਵਿਸ਼ਾਲ ਕੁਮਾਰ ਉਰਫ ਸਾਲੂ ਵਾਸੀ ਲੋਪੋਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਤਿੰਨਾਂ ਖ਼ਿਲਾਫ਼ ਥਾਣਾ ਲੋਪੋਕੇ ਵਿੱਚ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਨੂੰ ਊਮੀਦ ਹੈ ਕਿ ਮੁਲਜ਼ਮਾਂ ਵੱਲੋਂ ਅਹਿਮ ਖੁਲਾਸੇ ਕੀਤੇ ਜਾ ਸਕਦੇ ਹਨ।