ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਰੀ ਕੀਤੇ ਗਹਿਣਿਆਂ ਸਮੇਤ ਤਿੰਨ ਕਾਬੂ

ਕਾਦੀਆਂ ਪੁਲੀਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ 24 ਘੰਟਿਆਂ ਵਿੱਚ ਚੋਰੀ ਕਰਨ ਵਾਲੇ ਤਿੰਨ ਚੋਰਾਂ ਨੂੰ ਚੋਰੀ ਕੀਤੇ ਗਏ ਸੋਨੇ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਪੁਲੀਸ ਥਾਣਾ ਕਾਦੀਆਂ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਹਰੀਸ਼...
Advertisement
ਕਾਦੀਆਂ ਪੁਲੀਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ 24 ਘੰਟਿਆਂ ਵਿੱਚ ਚੋਰੀ ਕਰਨ ਵਾਲੇ ਤਿੰਨ ਚੋਰਾਂ ਨੂੰ ਚੋਰੀ ਕੀਤੇ ਗਏ ਸੋਨੇ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਪੁਲੀਸ ਥਾਣਾ ਕਾਦੀਆਂ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਹਰੀਸ਼ ਬਹਿਲ ਨੇ ਦੱਸਿਆ ਕਿ ਪੁਲੀਸ ਥਾਣਾ ਕਾਦੀਆਂ ਦੇ ਐੱਸਐੱਚਓ ਇੰਸਪੈਕਟਰ ਗੁਰਮੀਤ ਸਿੰਘ ਵੱਲੋਂ ਸਖ਼ਤ ਮਿਹਨਤ ਕਰਦਿਆਂ ਇਸ ਕੇਸ ਨੂੰ ਹੱਲ ਕਰਦਿਆਂ ਤਿੰਨ ਚੋਰਾਂ ਨੂੰ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਦਿਨ ਵੇਲੇ ਰਜਾਦਾ ਰੋਡ ’ਤੇ ਇੰਦਰਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਰਜਾਦਾ ਰੋਡ ਕਾਦੀਆਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਨ ਵੇਲੇ ਚੋਰਾਂ ਵੱਲੋਂ ਚਾਰ ਸੋਨੇ ਦੀਆਂ ਮੁੰਦਰੀਆਂ, ਇੱਕ ਲੇਡੀਜ ਸੈੱਟ, ਦੋ ਜੋੜੀਆਂ ਟਾਪਸ, ਇੱਕ ਚੈਨ ਲੇਡੀਜ਼, ਇੱਕ ਜੋੜਾ ਵਾਲੀਆਂ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਸੀ। ਐੱਸਐੱਚਓ ਇੰਸਪੈਕਟਰ ਗੁਰਮੀਤ ਸਿੰਘ ਅਤੇ ਟੀਮ ਵੱਲੋਂ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ ਤੇ ਇਨ੍ਹਾਂ ਨੂੰ ਦਾਣਾ ਮੰਡੀ ਕਾਦੀਆਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਡੀਐੱਸਪੀ ਹਰੀਸ਼ ਬਹਿਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਹਨੀ ਰਾਜ ਉਰਫ ਹਨੀ ਤੇ ਮੇਹਰ ਚੰਦ ਉਰਫ ਮੇਹਰ, ਰਾਹੁਲ ਵਜੋਂ ਹੋਈ ਹੈ। 

 

Advertisement

Advertisement