ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਨਾਲ ਤਿੰਨ ਮੌਤਾਂ ਹੋ ਗਈਆਂ ਹਨ ਜਦਕਿ 57 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਇਥੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੌਰਾਨ ਜ਼ਿਲੇ ਵਿਚ 29 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਹੁਸ਼ਿਆਰਪੁਰ (ਪੱਤਰ ਪੇ੍ਰਕ): ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅੱਜ 16 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਇਕ ਮਰੀਜ਼ ਦੀ ਮੌਤ ਹੋ ਗਈ।