ਕਤਲ ਮਾਮਲੇ ਵਿੱਚ ਪਿਓ-ਪੁੱਤ ਸਣੇ ਤਿੰਨ ਨੂੰ ਉਮਰ ਕੈਦ
ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕਤਲ ਅਤੇ ਅਸਲਾ ਐਕਟ ਅਧੀਨ ਦਰਜ ਮਾਮਲੇ ਦੀ ਸੁਣਵਾਈ ਕਰਦਿਆਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦੋਂ ਕਿ ਇਸ ਮਾਮਲੇ ਵਿੱਚ ਇੱਕ ਔਰਤ ਨੂੰ ਬਰੀ ਕਰ ਦਿੱਤਾ ਗਿਆ। ਦੱਸਣਯੋਗ ਹੈ...
Advertisement
ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕਤਲ ਅਤੇ ਅਸਲਾ ਐਕਟ ਅਧੀਨ ਦਰਜ ਮਾਮਲੇ ਦੀ ਸੁਣਵਾਈ ਕਰਦਿਆਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦੋਂ ਕਿ ਇਸ ਮਾਮਲੇ ਵਿੱਚ ਇੱਕ ਔਰਤ ਨੂੰ ਬਰੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ 16 ਜੂਨ 2020 ਨੂੰ ਪਿੰਡ ਆਲੋਵਾਲ ਬਾਉਲੀ ਨੇੜੇ ਜ਼ਮੀਨੀ ਝਗੜੇ ਕਾਰਨ ਇੱਕ ਪਰਿਵਾਰ ਵੱਲੋਂ ਦੋ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਧਾਰੀਵਾਲ ਪੁਲਿਸ ਸਟੇਸ਼ਨ ਨੇ ਛੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਗੁਰਦਾਸਪੁਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਮੁਲਜ਼ਮ ਜਸਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਸੁਖਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਰਮਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਮੁਲਜ਼ਮ ਹਰਜਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਨੂੰ ਇਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ ।
Advertisement
Advertisement