ਲੁਟੇਰਾ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਣੇ ਕਾਬੂ

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਣੇ ਕਾਬੂ

ਫੜੇ ਗਏ ਮੁਲਜ਼ਮ ਪੁਲੀਸ ਹਿਰਾਸਤ ਵਿੱਚ।

ਕੇ.ਪੀ ਸਿੰਘ
ਗੁਰਦਾਸਪੁਰ, 15 ਸਤੰਬਰ

ਬਰਿਆਰ ਬਾਈਪਾਸ ‘ਤੇ ਤਿੰਨ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਕਾਰ ਚਾਲਕ ਨੂੰ ਗੋਲੀ ਮਾਰ ਕੇ ਕਾਰ ਖੋਹਣ ਦੇ ਮਾਮਲੇ ਨੂੰ ਪੁਲੀਸ ਨੇ ਸੁਲਝਾ ਲਿਆ ਹੈ। ਇਸ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਵਾਰਦਾਤ ਦੌਰਾਨ ਵਰਤੇ ਗਏ ਪਿਸਤੌਲ, ਮੋਟਰਸਾਈਕਲ ਅਤੇ ਆਈ-20 ਕਾਰ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 4 ਸਤੰਬਰ ਨੂੰ ਗੁਰਪ੍ਰੀਤ ਸਿੰਘ ਵਾਸੀ ਕੋਟ ਮੋਹਨ ਲਾਲ ਗੁਰਦਾਸਪੁਰ ਬਾਈਪਾਸ ਚੌਕ ‘ਤੇ ਬਰਿਆਰ ਵਿੱਚ ਇੱਕ ਰੈਸਤਰਾਂ ਦੇ ਬਾਹਰ ਆਪਣੀ ਵਰਨਾ ਕਾਰ ਵਿਚ ਬੈਠਾ ਸੀ ਅਤੇ ਪਲਸਰ ਮੋਟਰਸਾਈਕਲ ‘ਤੇ ਆਏ ਤਿੰਨ ਲੁਟੇਰਿਆਂ ਨੇ ਉਸ ਦੀ ਲੱਤ ਵਿਚ ਗੋਲੀ ਮਾਰ ਕੇ ਕਾਰ ਖੋਹ ਲਈ ਤੇ ਫ਼ਰਾਰ ਹੋ ਗਏ। ਡਾ. ਸੋਹਲ ਨੇ ਦੱਸਿਆ ਕਿ ਪੁਲੀਸ ਦੀ ਟੀਮ ਦਾ ਦਬਾਅ ਦੇਖ ਕੇ ਦੋ ਦਿਨ ਪਹਿਲਾਂ ਉਕਤ ਦੋਸ਼ੀ ਸ੍ਰੀ ਹਰਗੋਬਿੰਦਪੁਰ ਨੇੜੇ ਇਸ ਕਾਰ ਨੂੰ ਲਾਵਾਰਸ ਹਾਲਤ ਵਿਚ ਛੱਡ ਗਏ ਸਨ ਜਿੱਥੋਂ ਪੁਲੀਸ ਨੇ ਕਾਰ ਬਰਾਮਦ ਕਰ ਲਈ ਸੀ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਕੁਲਦੀਪ ਸਿੰਘ ਉਰਫ਼ ਲਾਲੀ ਵਾਸੀ ਅੰਮ੍ਰਿਤਸਰ ਰੋਡ ਬਾਈਪਾਸ ਬਟਾਲਾ, ਧਰਮਿੰਦਰ ਸਿੰਘ ਉਰਫ਼ ਮੀਤਾ ਵਾਸੀ ਭੱਟੀਆਂ ਥਾਣਾ ਪੁਰਾਣਾ ਸ਼ਾਲਾ ਅਤੇ ਪੀਟਰ ਮਸੀਹ ਪੁੱਤਰ ਜੋਗਿੰਦਰ ਮਸੀਹ ਵਾਸੀ ਕੋਟਲਾ ਗੁੱਜਰਾਂ ਥਾਣਾ ਭੈਣੀ ਮੀਆਂ ਖਾਂ ਨੂੰ ਵਾਰਦਾਤ ਵਿਚ ਵਰਤੀ ਆਈ-20 ਕਾਰ ਅਤੇ ਪਲਸਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ 32 ਬੋਰ ਦੇ ਇਕ ਪਿਸਤੌਲ ਅਤੇ 2 ਮੈਗਜ਼ੀਨ, 10 ਜਿੰਦਾ ਰੋਂਦ ਵੀ ਬਰਾਮਦ ਕਰ ਲਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All