ਪੱਤਰ ਪ੍ਰੇਰਕ
ਤਰਨ ਤਰਨ, 11 ਅਗਸਤ
ਜ਼ਿਲ੍ਹਾ ਪੁਲੀਸ ਨੇ ਸਰਹੱਦੀ ਖੇਤਰ ਅੰਦਰ ਲੁੱਟਾਂਖੋਹਾਂ ਕਰਨ ਵਾਲੇ ਪੰਜ ਮੈਂਬਰੀ ਗਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੱਲ੍ਹ ਸ਼ਾਮ 62,000 ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰ ਲਿਆ| ਮੁਲਜ਼ਮਾਂ ਦੀ ਪਛਾਣ ਸਾਵਲਵੇਲ ਵਾਸੀ ਵਲਟੋਹਾ, ਆਸ਼ੀਸ਼ ਵਾਸੀ ਖੇਮਕਰਨ ਅਤੇ ਬੂਟਾ ਸਿੰਘ ਵਾਸੀ ਧੁੰਨ ਦਾ ਨਾਮ ਸ਼ਾਮਲ ਹੈ| ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਗਰੋਹ ਦੇ ਦੋ ਮੈਂਬਰ ਅਜੇ ਸਿੰਘ ਵਾਸੀ ਖੇਮਕਰਨ ਅਤੇ ਹੀਰਾ ਸਿੰਘ ਵਾਸੀ ਸੁਰਸਿੰਘ ਨੂੰ 27,000 ਰੁਪਏ ਸਮੇਤ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ| ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।