ਜ਼ਮੀਨੀ ਵਿਵਾਦ ਕਾਰਨ ਗੋਲੀ ਚੱਲੀ, ਤਿੰਨ ਜ਼ਖ਼ਮੀ

ਜ਼ਮੀਨੀ ਵਿਵਾਦ ਕਾਰਨ ਗੋਲੀ ਚੱਲੀ, ਤਿੰਨ ਜ਼ਖ਼ਮੀ

ਹਸਪਤਾਲ ’ਚ ਜ਼ਖ਼ਮੀਆਂ ਦੇ ਬਿਆਨ ਲੈਣ ਪਹੁੰਚੀ ਪੁਲੀਸ। -ਫੋਟੋ: ਵਿਸ਼ਾਲ ਕੁਮਾਰ

ਦਵਿੰਦਰ ਸਿੰਘ ਭੰਗੂ

ਰਈਆ, 22 ਫਰਵਰੀ

ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਜੱਬੋਵਾਲ ਵਿੱਚ ਜ਼ਮੀਨੀ ਵਿਵਾਦ ਕਾਰਨ ਕਈ ਹਥਿਆਰਬੰਦ ਵਿਅਕਤੀਆਂ ਨੇ ਅੱਜ ਤਿੰਨ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਅਤੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ। ਪੀੜਤ ਲੋਕਾਂ ਨੇ ਦੋਸ਼ ਲਾਇਆ ਕਿ ਪੁਲੀਸ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਸਤਵੰਤ ਸਿੰਘ, ਬਲਵੰਤ ਸਿੰਘ ਅਤੇ ਮਨਜੀਤ ਸਿੰਘ ਵਜੋਂ ਹੋਈ ਹੈ।

ਮਲਕੀਅਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 2018 ਵਿੱਚ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਰਜਿੰਦਰ ਕੌਰ ਤੋਂ ਜ਼ਮੀਨ ਖ਼ਰੀਦੀ ਸੀ। ਉਹ ਜ਼ਮੀਨ ਦਾ ਕਬਜ਼ਾ ਨਹੀਂ ਦੇ ਰਹੇ ਸਨ, ਕੁਝ ਦਿਨ ਪਹਿਲਾਂ ਉਨ੍ਹਾਂ ਨੇ ਜ਼ਮੀਨ ਵਿੱਚ ਚੌੜੀ ਦੀਵਾਰ ਅਤੇ ਸ਼ੈੱਡ ਬਣਾਉਣ ਦੀ ਸ਼ੁਰੂਆਤ ਕੀਤੀ ਸੀ ਜੋ ਅੱਜ ਮੁਕੰਮਲ ਹੋਈ। ਅੱਜ ਗੁਰਪ੍ਰੀਤ 20 ਦੇ ਕਰੀਬ ਹਥਿਆਰਬੰਦ ਵਿਅਕਤੀਆਂ ਸਮੇਤ ਮੌਕੇ ’ਤੇ ਆਇਆ ਅਤੇ ਕੰਧ ਅਤੇ ਸ਼ੈੱਡ ਢਾਉਣੇ ਸ਼ੁਰੂ ਕਰ ਦਿੱਤੇ। ਜਦੋਂ ਉਨ੍ਹਾਂ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਮਨਜੀਤ ਸਿੰਘ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਹਸਪਤਾਲ ਵਿੱਚ ਉਨ੍ਹਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਸੁਰੱਖਿਆ ਮੁਲਾਜ਼ਮ ਮੌਜੂਦ ਹੋਣ ਕਾਰਨ ਉਹ ਭੱਜ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All