ਜ਼ਮੀਨੀ ਵਿਵਾਦ ਕਾਰਨ ਹੋਈ ਲੜਾਈ ’ਚ ਵਿੱਚ ਤਿੰਨ ਔਰਤਾਂ ਜ਼ਖ਼ਮੀ

ਜ਼ਮੀਨੀ ਵਿਵਾਦ ਕਾਰਨ ਹੋਈ ਲੜਾਈ ’ਚ ਵਿੱਚ ਤਿੰਨ ਔਰਤਾਂ ਜ਼ਖ਼ਮੀ

ਜ਼ਖ਼ਮੀ ਹੋਈਆਂ ਔਰਤਾਂ ਹਸਪਤਾਲ ’ਚ ਜ਼ੇਰੇ ਇਲਾਜ।

ਹਰਜੀਤ ਸਿੰਘ ਪਰਮਾਰ

ਬਟਾਲਾ, 13 ਜਨਵਰੀ

ਅੱਜ ਦੇਰ ਸ਼ਾਮ ਨੇੜਲੇ ਪਿੰਡ ਬਾਸਰਪੁਰਾ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਵਿਧਵਾ, ਉਸ ਦੀ ਮਾਂ ਤੇ ਉਸ ਦੀ ਰਾਸ਼ਟਰੀ ਪੱਧਰ ਦੀ ਫੁਟਬਾਲ ਖਿਡਾਰਨ ਭੈਣ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਥਾਣਾ ਰੰਗੜ ਨੰਗਲ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਵਿਧਵਾ ਔਰਤ ਕੁਲਵਿੰਦਰ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਬਾਸਰਪੁਰਾ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਉਨ੍ਹਾਂ ਦਾ ਜ਼ਮੀਨੀ ਵਿਵਾਦ ਚਲਦਾ ਆ ਰਿਹਾ ਹੈ ਅਤੇ ਲੰਘੇ ਦਿਨੀਂ ਉਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਨੂੰ ਜਾਂਦੇ ਰਸਤੇ ਨੂੰ ਜੇਸੀਬੀ ਮਸ਼ੀਨ ਨਾਲ ਪੁੱਟ ਦਿੱਤਾ ਸੀ ਜਿਸ ਦੀ ਸ਼ਿਕਾਇਤ ਉਸ ਨੇ ਥਾਣਾ ਰੰਗੜ ਨੰਗਲ ਦੀ ਪੁਲੀਸ ਨੂੰ ਕੀਤੀ ਸੀ। ਉਸ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਕੇ ਉਸ ਦੀ, ਉਸ ਦੀ ਮਾਤਾ ਹਰਭਜਨ ਕੌਰ ਅਤੇ ਉਸ ਦੀ ਭੈਣ ਅਰਸ਼ਦੀਪ ਕੌਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਗੋਲ਼ੀ ਵੀ ਚਲਾਈ ਜੋ ਉਸ ਦੀ ਮਾਤਾ ਹਰਭਜਨ ਕੌਰ ਦੇ ਸਿਰ ਨਾਲ ਖਹਿ ਕੇ ਲੰਘ ਗਈ। ਪੀੜਤਾ ਨੇ ਦੱਸਿਆ ਕਿ ਕੁੱਟਮਾਰ ਦਾ ਸ਼ਿਕਾਰ ਹੋਈ ਉਸ ਦੀ ਭੈਣ ਅਰਸ਼ਦੀਪ ਕੌਰ ਦੀਆਂ ਲੱਤਾਂ ਅਤੇ ਬਾਹਾਂ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਔਰਤ ਹਰਭਜਨ ਕੌਰ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦੋਂ ਥਾਣਾ ਰੰਗੜ ਨੰਗਲ ਦੇ ਮੁਖੀ ਅਵਤਾਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਬਿਆਨ ਦਰਜ ਕਰਨ ਉਪਰੰਤ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All