ਪੱਤਰ ਪ੍ਰੇਰਕ
ਧਾਰੀਵਾਲ, 20 ਜੁਲਾਈ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਦੋ ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ। ਸਕੂਲ ਪ੍ਰਿੰਸੀਪਲ ਐੱਸ.ਬੀ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਅਤੇ ਕੁਲਦੀਪ ਕੌਰ ਦੀ ਸਰਪ੍ਰਸਤੀ ਹੇਠ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥਣ ਅਨੁਰੀਤ ਕੌਰ ਨੇ ਤੀਜ ਦੇ ਤਿਉਹਾਰ ਬਾਰੇ ਚਾਨਣਾ ਪਾਇਆ। ਸਕੂਲ ਦੇ ਚਾਰ ਹਾਊਸਾਂ ਵਿੱਚ ਅੰਤਰ ਹਾਊਸ ਸੱਭਿਆਚਾਰਕ ਪ੍ਰਦਰਸ਼ਨ ਮੁਕਾਬਲੇ ਕਰਵਾਏ ਗਏ। ਦੂਸਰੇ ਦਿਨ ਗੁਰਲੀਨ ਕੌਰ ਤੇ ਗੁਰਮਨਦੀਪ ਕੌਰ ਨੇ ਭੰਗੜੇ ਦੀ ਪੇਸ਼ਕਾਰੀ, ਤੀਆਂ, ਤ੍ਰਿੰਝਣਾ ਤੇ ਸਾਉਣ ਦੇ ਮਹੀਨੇ ਦੀ ਮਹੱਤਤਾ ਦਰਸਾਉਂਦੇ ਹੋਏ ਗਰੁੱਪ ਗੀਤ ਦੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਕੂਲ ’ਚ ਪੀਂਘ ਦੇ ਝੂਟੇ ਲਏ। ਅੰਤ ਵਿੱਚ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਜੇਤੂ ਵਿਦਿਆਰਥਣਾਂ ਨਿਕਿਤਾ, ਸਨੇਹਦੀਪ ਕੌਰ, ਸੁਖਮਨਪ੍ਰੀਤ ਕੌਰ ਅਤੇ ਸੰਜਨਾ ਤੇ ਹੋਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਆਂ। ਇਸ ਮੌਕੇ ਜਸਵਿੰਦਰ ਕੌਰ, ਰਵਿੰਦਰ ਕੌਰ, ਰਾਜਵਿੰਦਰ ਕੌਰ, ਅਮਨਪ੍ਰੀਤ ਕੌਰ, ਸ਼ਮਾ, ਪਰਵੀਨ ਕੌਰ, ਰਾਜਵਿੰਦਰ ਤਲਵੰਡੀ, ਦਮਨਬੀਰ ਸਿੰਘ, ਅਰੁਣ ਕੁਮਾਰ, ਰਵੀ ਕੁਮਾਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਇਲਾਕੇ ਦੇ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਿੱਚ ਅੱਜ ‘ਤੀਆਂ ਦਾ ਤਿਉਹਾਰ’ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ, ਐਜੂਕੇਸ਼ਨ ਡਾਇਰੈਕਟਰ ਨਵਦੀਪ ਕੌਰ ਸੰਧੂ ਅਤੇ ਪ੍ਰਿੰਸੀਪਲ ਨਿਰਭੈ ਸਿੰਘ ਸੰਧੂ ਨੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।