ਪੱਤਰ ਪ੍ਰੇਰਕ
ਕਾਹਨੂੰਵਾਨ, 3 ਅਗਸਤ
ਸਥਾਨਕ ਅਰੋਮਾ ਇੰਸਟੀਚਿਊਟ ਆਫ ਆਈਟੀ ਦੇ ਵਿਦਿਆਰਥੀਆਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਇੰਸਟੀਚਿਊਟ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਾਲ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਾਸਟਰ ਜਸਵੰਤ ਸਿੰਘ, ਅਤਿੰਦਰਪਾਲ ਕੌਰ, ਰੀਤੀਕਾ ਅਤੇ ਸਿਮਰਜੀਤ ਕੌਰ ਵੀ ਹਾਜ਼ਰ ਸਨ।
ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸਥਾਨਕ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਸਵਿਤਾ ਕਪੂਰ ਤੇ ਡੀਨ ਨਿਸ਼ਾ ਜੈਨ ਨੇ ਦੱਸਿਆ ਕਿ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਹਿੰਦੀ, ਪਰਾਂਦਾ ਬਣਾਉਣਾ, ਮਿਸ ਪੰਜਾਬਣ ਅਤੇ ਹੋਰ ਬਹੁਤ ਸਾਰੇ ਮੁਕਾਬਲੇ ਕਰਵਾਏ ਗਏ।