Tipper ਨੇ motorcycle ਨੂੰ ਟੱਕਰ ਮਾਰੀ, ਔਰਤ ਦੀ ਮੌਤ
ਇੱਥੇ ਖੇਮਕਰਨ ਰੋਡ ’ਤੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਗੁਰਮੀਤ ਕੌਰ (55) ਪਤਨੀ ਨਿੰਦਰ ਸਿੰਘ ਵਾਸੀ ਪਿੰਡ ਪੂਹਲਾ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਆਪਣੇ ਭਣੇਵੇਂ ਅਮਨਦੀਪ ਸਿੰਘ...
Advertisement
ਇੱਥੇ ਖੇਮਕਰਨ ਰੋਡ ’ਤੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਗੁਰਮੀਤ ਕੌਰ (55) ਪਤਨੀ ਨਿੰਦਰ ਸਿੰਘ ਵਾਸੀ ਪਿੰਡ ਪੂਹਲਾ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਆਪਣੇ ਭਣੇਵੇਂ ਅਮਨਦੀਪ ਸਿੰਘ ਨਾਲ ਜਾ ਰਹੀ ਸੀ। ਜਦੋਂ ਉਹ ਖੇਮਕਰਨ ਰੋਡ ’ਤੇ ਬੱਸ ਅੱਡੇ ਕੋਲ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟਿੱਪਰ ਚਾਲਕ ਵਾਹਨ ਸਣੇ ਫ਼ਰਾਰ ਹੋ ਗਿਆ। ਮ੍ਰਿਤਕ ਦੇ ਪਤੀ ਨਿੰਦਰ ਸਿੰਘ ਨੇ ਦੱਸਿਆ ਕਿ ਲਗਪਗ ਘੰਟੇ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਜਾਣਕਾਰੀ ਮਿਲਣ ਮਗਰੋਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਹਨ।
Advertisement
Advertisement
×

