DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tower Protest: ਪੰਜਾਹ ਦਿਨਾਂ ਮਗਰੋਂ ਟਾਵਰ ਤੋਂ ਉਤਰਨ ਲਈ ਸਹਿਮਤ ਹੋਏ ਬਜ਼ੁਰਗ

ਸ਼ਾਹਪੁਰਕੰਡੀ ਬੈਰਾਜ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਬਜ਼ੁਰਗ

  • fb
  • twitter
  • whatsapp
  • whatsapp
featured-img featured-img
ਡੀ ਸੀ ਡਾ. ਪੱਲਵੀ ਨਾਲ ਗੱਲ ਕਰਦੇ ਹੋਏ ਸੰਘਰਸ਼ ਕਮੇਟੀ ਦੇ ਮੈਂਬਰ।
Advertisement

ਸ਼ਾਹਪੁਰਕੰਡੀ ਬੈਰਾਜ ਡੈਮ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਬੈਰਾਜ ਆਊਸਟੀ ਸੰਘਰਸ਼ ਕਮੇਟੀ ਜੈਨੀ ਦੇ ਦੋ ਬਜ਼ੁਰਗ ਮੈਂਬਰ ਸ਼ਰਮ ਸਿੰਘ (85) ਅਤੇ ਕੁਲਵਿੰਦਰ ਸਿੰਘ (81) ਆਖ਼ਰਕਾਰ 50 ਦਿਨਾਂ ਮਗਰੋਂ 200 ਫੁੱਟ ਉੱਚੇ ਟਾਵਰ ਤੋਂ ਹੇਠਾਂ ਉਤਰਨ ਲਈ ਸਹਿਮਤ ਹੋ ਗਏ। ਦੋਵਾਂ ਨੂੰ ਮਨਾਉਣ ਲਈ ਅੱਜ ਸ਼ਾਮ ਨੂੰ ਡੀ ਸੀ ਡਾ. ਪੱਲਵੀ, ਐੱਸ ਐੱਸ ਪੀ ਮਨਪ੍ਰੀਤ ਸਿੰਘ, ਏ ਡੀ ਸੀ ਹਰਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਮਾਧੋਪੁਰ ਸਥਿਤ ਬਜ਼ੁਰਗਾਂ ਦੇ ਸੰਘਰਸ਼ ਵਾਲੇ ਸਥਾਨ ’ਤੇ ਟਾਵਰ ਨੇੜੇ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਨੇ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਹਫ਼ਤੇ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਸਰਕਾਰ ਦੇ ਹੋਰ ਨੁਮਾਇੰਦਿਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਹੇਠਾਂ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਸੰਘਰਸ਼ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ਼ਾਹਪੁਰਕੰਢੀ ਬੈਰਾਜ ਡੈਮ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਜ਼ਮੀਨਾਂ ਬੈਰਾਜ ਡੈਮ ਬਣਾਉਣ ਲਈ ਐਕੁਆਇਰ ਕਰਨ ਦੇ ਬਾਵਜੂਦ ਪ੍ਰਭਾਵਿਤ ਪਰਿਵਾਰਾਂ ਨੂੰ ਨੌਕਰੀ ਨਹੀਂ ਦਿੱਤੀ ਜਦ ਕਿ ਮਿਲੀਭੁਗਤ ਨਾਲ ਕਈ ਅਣਉਚਿਤ ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਟਾਵਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਦੋਵੇਂ ਬਜ਼ੁਰਗਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦਿੱਤੇ ਗਏ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਕਮੇਟੀ ਨੂੰ ਇਸ ਤੋਂ ਵੀ ਸਖ਼ਤ ਅੰਦੋਲਨ ਕਰਨ ਲਈ ਮਜਬੂਰ ਹੋਣਾ ਪਵੇਗਾ।

Advertisement

ਦੂਜੇ ਪਾਸੇ, ਸੰਘਰਸ਼ ਵਾਲੀ ਥਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਭਾਰੀ ਪੁਲੀਸ ਬਲ ਵੀ ਤਾਇਨਾਤ ਰਿਹਾ। ਦੋਵਾਂ ਬਜ਼ੁਰਗਾਂ ਨੂੰ ਟਾਵਰ ਤੋਂ ਹੇਠਾਂ ਉਤਾਰਨ ਤੋਂ ਬਾਅਦ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਬਜ਼ੁਰਗਾਂ ਨੂੰ ਮੰਗਲਵਾਰ ਸਵੇਰੇ 8 ਵਜੇ ਟਾਵਰ ਤੋਂ ਹੇਠਾਂ ਉਤਾਰਿਆ ਜਾਵੇਗਾ।

Advertisement

Advertisement
×