ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵੱਲੋਂ ਟਰੈਕਟਰ ਮਾਰਚ

ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵੱਲੋਂ ਟਰੈਕਟਰ ਮਾਰਚ

ਹਰਪਾਲ ਸਿੰਘ ਨਾਗਰਾ

ਫਤਿਹਗੜ੍ਹ ਚੂੜੀਆਂ, 3 ਮਾਰਚ

ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵੱਲੋਂ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ ਤੋਂ ਕਿਸਾਨ ਆਗੂ ਗੁਰਮੁੱਖ ਸਿੰਘ, ਗੁਰਬਿੰਦਰ ਸਿੰਘ ਜੌਲੀ ਅਤੇ ਸੁਖਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਟਰੈਕਟਰ ਮਾਰਚ ਵਿੱਚ ਸ਼ਾਮਲ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਫਤਿਹਗੜ੍ਹ ਚੂੜੀਆਂ ਅਤੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਚੱਲ ਰਹੇ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨ ਵਿਰੋਧੀ ਤਿੰਨ ਕਾਲੇ ਕਨੂੰਨ ਰੱਦ ਨਹੀਂ ਕਰਦੀ, ਤਦ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਅਧਿਆਪਕ ਯੂਨੀਅਨ ਤੇ ਹੋਰ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਟਰੈਕਟਰ ਮਾਰਚ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਸਤਨਾਮ ਸਿੰਘ, ਸੁਖਪਾਲ ਸਿੰਘ, ਸਤਬੀਰ ਸਿੰਘ ਅਤੇ ਸ਼ਬੇਗ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All