DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

traffic jam: ਵਿਧਾਇਕ ਨੇ ਛੇਹਰਟਾ-ਗੁਮਾਨਪੁਰਾ ਫਾਟਕ ਦਾ ਮੁੱਦਾ ਉਠਾਇਆ

ਟਰਾਂਸਪੋਰਟ ਮੰਤਰੀ ਵੱਲੋਂ ਫਲਾਈਓਵਰ ਜਾਂ ਹੋਰ ਪ੍ਰਬੰਧਾਂ ਲਈ ਇੱਕ ਹਫ਼ਤੇ ਕਮੇਟੀ ਬਣਾੳੁਣ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਜਸਬੀਰ ਸਿੰਘ ਸੰਧੂੁ
Advertisement
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਹਰਟਾ ਫਾਟਕ ’ਤੇ ਫਲਾਈਓਵਰ ਬਣਾਇਆ ਜਾਵੇ ਜਾਂ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਹੋਰ ਢੁੱਕਵਾਂ ਬਦਲਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੇ ਛੇਹਰਟਾ ਫਾਟਕ 'ਤੇ ਫਲਾਈਓਵਰ ਤਕਨੀਕੀ ਕਾਰਨਾਂ ਕਰਕੇ ਸੰਭਵ ਨਾ ਹੋਵੇ ਤਾਂ ਨੇੜਲੇ ਗੁਮਾਨਪੁਰਾ ਫਾਟਕ ਨੂੰ ਵੀ ਇਸ ਯੋਜਨਾ ਲਈ ਵਿਚਾਰਿਆ ਜਾਵੇ। ਵਿਧਾਨ ਸਭਾ ਵਿੱਚ ਆਪਣਾ ਪੱਖ ਰੱਖਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਸੜਕ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਛੇਹਰਟਾ ਰੇਲਵੇ ਫਾਟਕ ਬੰਦ ਹੋਣ ਸਮੇਂ ਲੰਬੇ ਟ੍ਰੈਫਿਕ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਦੀ ਲੋੜ ਹੈ। ਡਾ. ਜਸਬੀਰ ਸਿੰਘ ਸੰਧੂ ਦੇ ਪ੍ਰਸ਼ਨ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ।

Advertisement

Advertisement
Advertisement
×