ਸਕੂਲ ਵਿੱਚ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ
ਸ੍ਰੀ ਗੋਇੰਦਵਾਲ ਸਾਹਿਬ: ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐੱਸਈ ਦੇ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਲਈ ਇੱਕ ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 60...
Advertisement
ਸ੍ਰੀ ਗੋਇੰਦਵਾਲ ਸਾਹਿਬ: ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐੱਸਈ ਦੇ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਲਈ ਇੱਕ ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 60 ਅਧਿਆਪਕਾਂ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵੱਲੋਂ ਬਾਹਰੋਂ ਆਏ ਹੋਏ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਦੇ ਪਹਿਲੇ ਸੈਸ਼ਨ ਵਿੱਚ ਪ੍ਰਿੰਸੀਪਲ ਹਰਮੀਤ ਕੌਰ ਵੱਲੋਂ ਵੱਖ-ਵੱਖ ਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਅਨੁਭਵ ਸਾਂਝੇ ਕੀਤੇ ਗਏ। ਦੂਸਰੇ ਸੈਸ਼ਨ ਵਿੱਚ ਪ੍ਰਿੰਸੀਪਲ ਅਜਿੰਦਰਾ ਤਿਵਾੜੀ ਵੱਲੋਂ ਰਾਸ਼ਟਰੀ ਪਾਠਕਰਮ ਢਾਂਚੇ 2023 ਦੇ ਮੁਲਾਂਕਣ ਅਤੇ ਆਈ. ਸੀ. ਟੀ. ਦੇ ਨਫੇ ਅਤੇ ਨੁਕਸਾਨ ਬਾਰੇ ਦੱਸਿਆ। ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਜਸਵਿੰਦਰ ਪਾਲ ਸਿੰਘ ਅਤੇ ਬਾਬਾ ਬਲਦੇਵ ਸਿੰਘ ਜੀ ਵੱਲੋਂ ਆਏ ਹੋਏ ਵਿਸ਼ਾ ਮਾਹਿਰਾਂ ਨੂੰ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
×