ਟਰਾਂਸਪੋਰਟ ਮੰਤਰੀ ਨੇ ਦੇਰ ਰਾਤ ਤੱਕ ਲਾਇਆ ਨਾਕਾ

ਅੰਮ੍ਰਿਤਸਰ ਜੀਟੀ ਰੋਡ ’ਤੇ ਬੱਸਾਂ ਅਤੇ ਟਰੱਕਾਂ ਸਣੇ 18 ਵਾਹਨਾਂ ਦੇ ਚਲਾਨ ਕੀਤੇ

ਟਰਾਂਸਪੋਰਟ ਮੰਤਰੀ ਨੇ ਦੇਰ ਰਾਤ ਤੱਕ ਲਾਇਆ ਨਾਕਾ

ਜੀਟੀ ਰੋਡ ’ਤੇ ਗੱਡੀਆਂ ਦੀ ਜਾਂਚ ਕਰਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਮਈ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੀਤੀ ਰਾਤ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ਅਤੇ ਵੱਲਾ ਬਾਈਪਾਸ ’ਤੇ ਨਾਕਾ ਲਾ ਕੇ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਵਾਹਨਾਂ ਦੇ ਕਾਗਜ਼ਾਤ, ਟੈਕਸ, ਭਾਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਆਧਾਰ ਬਣਾਇਆ ਗਿਆ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਰਾਤ ਇੱਕ ਵਜੇ ਤੱਕ ਕੀਤੀ ਗਈ ਇਸ ਜਾਂਚ ਵਿਚ 18 ਵਾਹਨ, ਜਿਸ ਵਿਚ ਟਰੱਕ ਅਤੇ ਬੱਸਾਂ ਸ਼ਾਮਿਲ ਹਨ, ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚੋਂ ਕਈ ਓਵਰਲੋਡ ਸਨ ਅਤੇ ਕਈ ਤੂੜੀ ਵਾਲੇ ਟਰੱਕ, ਜੋ ਕਿ ਨਿਯਮਾਂ ਦੇ ਉਲਟ ਜਾ ਕੇ ਵੱਧ ਖਿਲਾਰ ਨਾਲ ਲੱਦੇ ਸਨ। ਇਸ ਤੋਂ ਇਲਾਵਾ ਕੁੱਝ ਟੂਰਿਸਟ ਬੱਸਾਂ ਦੇ ਕਾਗਜ਼ਾਤ ਤੇ ਟੈਕਸਾਂ ਦੀ ਘਾਟ ਕਾਰਨ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਜਾਂਚ-ਪੜਤਾਲ ਵਿਚ ਖ਼ੁਦ ਸ਼ਾਮਲ ਸੀ। ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਨਾਕੇ ਦੀ ਖ਼ੁਦ ਅਗਵਾਈ ਕਰ ਕੇ ਵਾਹਨਾਂ ਦੀ ਜਾਂਚ ਕਰਦੇ ਹਨ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਦਾ ਸੰਦੇਸ਼ ਬਿਲਕੁਲ ਸਪੱਸ਼ਟ ਹੈ ਕਿ ਕਿਸੇ ਵੀ ਵਾਹਨ ਨੂੰ ਸੜਕੀ ਨਿਯਮਾਂ ਦੀ ਉਲੰਘਣਾ ਕਰ ਕੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਖ਼ਾਸ ਕਰ ਕੇ ਜਿਸ ਨਾਲ ਜਾਨ-ਮਾਲ ਦਾ ਖ਼ਤਰਾ ਪੈਦਾ ਹੁੰਦਾ ਹੋਵੇ। ਉਨ੍ਹਾਂ ਦੱਸਿਆ ਕਿ ਹਰ ਓਵਰਲੋਡ ਟਰੱਕ ਨੂੰ 20 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਜਿੰਨਾ ਲੋਡ ਵੱਧ ਹੈ, ਉਸ ਲੋਡ ਮਗਰ ਹਰ ਟਨ ਪਿੱਛੇ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All