ਪੱਤਰ ਪ੍ਰੇਰਕ
ਧਾਰੀਵਾਲ, 1 ਦਸੰਬਰ
ਕਿਸਾਨੀ ਸੰਘਰਸ਼ ਦੇ ਸ਼ਹੀਦ ਬਲਬੀਰ ਸਿੰਘ ਫੱਤੇਨੰਗਲ ਦਾ ਸ਼ਰਧਾਂਜਲੀ ਸਮਾਗਮ ਭਲਕੇ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਫੱਤੇਨੰਗਲ (ਧਾਰੀਵਾਲ) ਦੇ ਗੁਰਦੁਆਰਾ ਮਾਤਾ ਗੁਜਰੀ ਸਾਹਿਬ ਵਿੱਚ ਹੋਵੇਗਾ। ਦੱਸਣਯੋਗ ਹੈ ਕਿ ਸ਼ਹਿਰ ਧਾਰੀਵਾਲ ਦੇ ਨਾਲ ਜੁੜਵੇਂ ਪਿੰਡ ਫੱਤੇਨੰਗਲ ਦੇ ਰਹਿਣ ਵਾਲੇ ਬਲਬੀਰ ਸਿੰਘ ਦਿੱਲੀ ਸਿੰਘੂ ਬਾਰਡਰ ’ਤੇ ਮੋਰਚੇ ਤੋਂ ਕੁੱਝ ਦਿਨ ਪਹਿਲਾਂ ਵਾਪਸ ਪਰਤਦੇ ਸਮੇਂ ਰਸਤੇ ਵਿੱਚ ਬਿਮਾਰ ਹੋ ਗਿਆ ਸੀ। ਉਨ੍ਹਾਂ 22 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਕਿਸਾਨ ਮੋਰਚੇ ਦੇ ਆਗੂ ਮੱਖਣ ਸਿੰਘ ਕੁਹਾੜ ਨੇ ਦੱਸਿਆ ਕਿ ਉਹ ਕਿਸਾਨ ਸੰਘਰਸ਼ ਦਾ ਹਿੱਸਾ ਰਿਹਾ ਹੈ।