DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

May Day ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਵੱਖ-ਵੱਖ ਥਾੲੀਂ ਸਮਾਗਮ; ਮੁਲਾਜ਼ਮ ਮਾਰੂ ਨੀਤੀਆਂ ਦੀ ਅਾਲੋਚਨਾ ਕੀਤੀ

  • fb
  • twitter
  • whatsapp
  • whatsapp
featured-img featured-img
ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਮਈ ਦਿਵਸ ਮੌਕੇ ਮਾਰਚ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ। -ਫੋਟੋ:  ਮਲਕੀਅਤ ਸਿੰਘ
Advertisement

ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਸ਼ਹਿਰੀ ਅਤੇ ਟੈਕਸਟਾਈਲ ਏਕਤਾ ਮਜ਼ਦੂਰ ਯੂਨੀਅਨ ( ਏਟਕ) ਵੱਲੋਂ ਪਹਿਲੀ ਮਈ 1886 ਨੂੰ ਸ਼ਹੀਦ ਹੋਏ ਮਜ਼ਦੂਰ ਸਾਥੀਆਂ ਦੀ ਯਾਦ ਵਿੱਚ ਕਾਮਰੇਡ ਸਤਪਾਲ ਡਾਂਗ ਯਾਦਗਾਰੀ ਭਵਨ ਛੇਹਰਟਾ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂ ਸੁਖਵੰਤ ਸਿੰਘ ਛੇਹਰਟਾ ਨੇ ਝੰਡਾ ਲਹਿਰਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਟਰੇਡ ਯੂਨੀਅਨ ਆਗੂ ਕਾਮਰੇਡ ਅਮਰਜੀਤ ਸਿੰਘ ਆਸਲ, ਦਸਵਿੰਦਰ ਕੌਰ, ਕੁਲਵੰਤ ਬਾਵਾ, ਵਿਜੈ ਕਪੂਰ, ਲਖਬੀਰ ਸਿੰਘ ਨਿਜਾਮਪੁਰ ਨੇ ਮਈ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸੇ ਦੌਰਾਨ ਲੋਕ ਭਲਾਈ ਮੰਚ ਪੰਜਾਬ ਵਲੋਂ ਗੁਰੂ ਨਾਨਕ ਪੁਰਾ ਵਿੱਚ ਕਿਸ਼ਨ ਲਾਲ, ਵਰਿਆਮ ਚੰਦ, ਬਲਬੀਰ ਸਿੰਘ ਝਾਮਕਾ, ਅਸ਼ਵਨੀ ਕੁਮਾਰ ਅਤੇ ਤੀਰਥ ਰਾਮ ਦੀ ਅਗਵਾਈ ਹੇਠ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ।

ਸ਼ਾਹਕੋਟ (ਪੱਤਰ ਪ੍ਰੇਰਕ): ਇੱਥੇ ਮਨਾਏ ਕੌਮਾਂਤਰੀ ਮਜ਼ਦਰੂ ਦਿਹਾੜੇ ਮੌਕੇ ਬੁਲਾਰਿਆਂ ਨੇ ਮਜ਼ਦੂਰਾਂ ਨੂੰ ਤਿੱਖੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿਤਾ। ਕਾਮਰੇਡ ਵਰਿੰਦਰ ਪਾਲ ਸਿੰਘ ਕਾਲਾ, ਨਿਰਮਲ ਸਿੰਘ ਸਹੋਤਾ , ਗੁਰਬਖਸ ਕੌਰ ਅਤੇ ਸ਼ਿੰਦਰ ਪਾਲ ਸਹੋਤਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

Advertisement

ਜਲੰਧਰ (ਪੱਤਰ ਪ੍ਰੇਰਕ): ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਪੈਰਾਮੈਡੀਕਲ ਸਟਾਫ਼ ਵੈਲਫੇਅਰ ਐਸੋਸੀਏਸ਼ਨ, ਜਲੰਧਰ ਵੱਲੋਂ ਮੀਟਿੰਗ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਪੈਰਾਮੈਡੀਕਲ ਸਟਾਫ਼ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਪਰ ਉਨ੍ਹਾਂ ਦੀਆਂ ਘੱਟੋ-ਘੱਟ ਤਨਖਾਹਾਂ ਮਹਿੰਗਾਈ ਦੇ ਅਨੁਸਾਰ ਨਹੀਂ ਹਨ। ਰੇਲਵੇ ਪਾਵਰ ਹਾਊਸ ਦੇ ਬਾਹਰ ਮਜ਼ਦੂਰ ਦਿਵਸ ਮਨਾਇਆ ਗਿਆ। ਦੇਸ਼ ਭਗਤ ਯਾਦਗਾਰ ਹਾਲ ਦੇ ਗ਼ਦਰੀ ਬਾਬਾ ਵਿਸ਼ਨੂੰ ਗਣੇਸ਼ ਪਿੰਗਲਾ ਹਾਲ ਵਿੱਚ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਮਜ਼ਦੂਰ ਸਮਾਗਮ ਕੀਤਾ ਗਿਆ।

Advertisement

ਅਜਨਾਲਾ (ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ ਪੀ ਐੱਮ ਓ) ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਇਕੱਠੇ ਹੋਏ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਸ਼ਰਧਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ ਗਈ।

ਤਲਵਾੜਾ (ਪੱਤਰ ਪ੍ਰੇਰਕ): ਸਥਾਨਕ ਭਾਖਨਾ ਬਿਆਸ ਪ੍ਰਬੰਧਕ ਬੋਰਡ (ਬੀ ਬੀ ਐੱਮ ਬੀ) ਵੱਲੋਂ ਅੱਜ ਪੌਂਗ ਡੈਮ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਨਿਗਰਾਨ ਇੰਜਨੀਅਰ ਮਨਵੀਨ ਚੌਧਰੀ ਦੀ ਅਗਵਾਈ ਹੇਠ ਮੁਲਾਜ਼ਮ ਅਤੇ ਅਧਿਕਾਰੀਆਂ ਨੇ ਡੈਮ ’ਤੇ ਬਣੇ ਸ਼ਹੀਦੀ ਸਮਾਰਕ ’ਤੇ ਸਮਾਗਮ ਕੀਤਾ। ਇਸੇ ਦੌਰਾਨ ਸਥਾਨਕ ਮਹਾਰਾਣਾ ਪ੍ਰਤਾਪ ਚੌਕ ਦੇ ਨਜ਼ਦੀਕ ਮਈ ਦਿਵਸ ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ (ਜੇ ਪੀ ਐੱਮ ਓ) ਦੇ ਬੈਨਰ ਹੇਠਾਂ ਮਨਾਇਆ ਗਿਆ। ਚੇਤਨਪੁਰਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਕੁੱਕੜਾਂਵਾਲਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ।

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਅੱਜ ਇਥੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ, ਸਾਮਰਾਜ ਵਿਰੋਧੀ ਦਿਹਾੜੇ ਵਜੋਂ ਮਨਾਇਆ ਗਿਆ। ਇਸ ਮੌਕੇ ਮੁਕੇਸ਼ ਕੁਮਾਰ, ਬਲਵੀਰ ਖਾਨਪੁਰੀ, ਪ੍ਰਿੰ.ਬਿੱਕਰ ਸਿੰਘ, ਹੰਸਰਾਜ ਗੜਸ਼ੰਕਰ ਆਦਿ ਹਾਜ਼ਰ ਸਨ।

ਹੱਕਾਂ ਦੀ ਰਾਖੀ ਲਈ ਸੰਘਰਸ਼ ਵਿੱਢਣ ਦਾ ਸੱਦਾ

ਨਵਾਂ ਸ਼ਹਿਰ (ਖੇਤਰੀ ਪ੍ਰਤੀਨਿਧ): ਜ਼ਿਲ੍ਹੇ ਦੀਆਂ ਸਮੂਹ ਟਰੇਡ ਯੂਨੀਅਨਾਂ, ਫੈਡਰੇਸ਼ਨਾਂ, ਪੈਨਸ਼ਨਰਾਂ, ਵਿਭਾਗੀ ਜਥੇਬੰਦੀਆਂ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਥੇ ਬੱਸ ਅੱਡੇ ’ਤੇ ਮਈ ਦਿਵਸ ਸਾਂਝੇ ਤੌਰ ’ਤੇ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਕੀਤੀ ਗਈ ਕਾਨਫਰੰਸ ਦੀ ਪ੍ਰਧਾਨਗੀ ਕਮਲਜੀਤ ਸਾਨਾਵਾ, ਬਲਜੀਤ ਕੌਰ ਮੱਲਪੁਰੀ,ਹਰਪਾਲ ਸਿੰਘ ਜਗਤਪੁਰ ਅਤੇ ਰਾਮ ਆਸਰਾ ਆਗੂਆਂ ਨੇ ਕੀਤੀ। ਇਸ ਮੌਕੇ ਸੀਟੂ ਦੇ ਸੂਬਾ ਜਨਰਲ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਟਰੇਡ ਯੂਨੀਅਨ ਆਗੂ ਕੁਲਦੀਪ ਸਿੰਘ ਦੌੜਕਾ, ਏਟਕ ਦੇ ਆਗੂ ਹਸਮਤ ਅਲੀ ਨੇ ਮਜ਼ਦੂਰ ਦਿਵਸ ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਵਿਚ ਧਾਰਮਿਕ ਜਨੂੰਨ ਭੜਕਾ ਕੇ ਉਨ੍ਹਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾ ਕੇ ਪੂੰਜੀਪਤੀਆਂ ਦੀ ਸੇਵਾ ਕਰ ਰਹੀਆਂ ਹਨ। ਇਸ ਮੌਕੇ ਹੱਕਾਂ ਦੀ ਰਾਖੀ ਅਤੇ ਨੌਕਰੀਆਂ ਦੀ ਰਾਖੀ ਲਈ ਜਨਤਕ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ।

Advertisement
×