ਤ੍ਰਿਪਤ ਬਾਜਵਾ ਅਤੇ ਸੋਨੀ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਲਾਂਘਾ ਖੋਲ੍ਹਣ ਦਾ ਫ਼ੈਸਲਾ ਕੇਂਦਰ ਸਰਕਾਰ ਦੇ ਹੱਥ: ਬਾਜਵਾ; ਧਰਮਸ਼ਾਲਾ ਲਈ 40 ਲੱਖ ਰੁਪਏ ਦੀ ਗ੍ਰਾਂਟ ਜਾਰੀ

ਤ੍ਰਿਪਤ ਬਾਜਵਾ ਅਤੇ ਸੋਨੀ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਤ੍ਰਿਪਤ ਬਾਜਵਾ ਫਤਹਿਗੜ੍ਹ ਚੂੜੀਆਂ ਵਿਚ ਵਿਕਾਸ ਕੰਮਾਂ ਦਾ ਉਦਘਾਟਨ ਕਰਦੇ ਹੋਏ।

ਹਰਪਾਲ ਨਾਗਰਾ
ਫਤਹਿਗੜ੍ਹ ਚੂੜੀਆਂ, 26 ਅਕਤੂਬਰ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਫਤਹਿਗੜ੍ਹ ਚੂੜੀਆਂ ਵਿਚ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ 233.45 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਸ੍ਰੀ ਬਾਜਵਾ ਨੇ ਇਤਿਹਾਸਕ ਮੰਦਰ ਤਲਾਬ ਵਿਚ ਸਥਿਤ ਪੁਰਾਤਨ ਸਰੋਵਰ ਦੀ ਦਿੱਖ ਨੂੰ ਸੈਰਗਾਹ ਪਾਰਕ ਵਜੋਂ ਬਦਲਣ ਦੇ ਕੰਮ ਦਾ ਕਹੀ ਨਾਲ ਟੱਪ ਲਗਾ ਕੇ ਨੀਂਹ ਪੱਥਰ ਰੱੱਖਿਆ, ਜੋ 52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

ਸ੍ਰੀ ਬਾਜਵਾ ਨੇ ਕਰਤਾਰਪੁਰ ਲਾਂਘੇ ਬਾਰੇ ਕਿਹਾ ਕਿ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੇਂਦਰ ਸਰਕਾਰ ਦੇ ਹੱਥ ਹੈ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁੜ ਆਪਣਾ ਮਹਿਕਮਾ ਸੰਭਾਲਣ ਦੀ ਚਰਚਾ ’ਤੇ ਊਨ੍ਹਾਂ ਕਿਹਾ ਕਿ ਜੇ ਸਿੱਧੂ ਆਪਣਾ ਮਹਿਕਮਾ ਸੰਭਾਲਦੇ ਹਨ ਤਾਂ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ, ਬਾਕੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਹਾਈਕਮਾਂਡ ਨੇ ਕਰਨਾ ਹੈ। ਨਗਰ ਕੌਂਸਲ ਚੋਣਾਂ ਵਿਚ ਦੇਰੀ ਬਾਰੇ ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਦੇਰੀ ਹੋਈ ਹੈ। ਊਨ੍ਹਾਂ ਨੇ ਸ਼ਹਿਰ ਦੀ ਬਾਂਕੇ ਬਿਹਾਰੀ ਧਰਮਸ਼ਾਲਾ ਲਈ 40 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ, ਜਿਸ ਵਿਚੋਂ 20 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ, ਡੀ.ਐੱਸ.ਪੀ ਬਲਬੀਰ ਸਿੰਘ, ਐੱਸ.ਐੱਚ.ਓ ਸੁਖਵਿੰਦਰ ਸਿੰਘ, ਜੇ.ਈ ਮੁਨੀਤ ਸ਼ਰਮਾ, ਐਡਵੋਕੇਟ ਨਵਤੇਜ ਸਿੰਘ ਰੰਧਾਵਾ ਹਾਜ਼ਰ ਸਨ।

ਅੰਮ੍ਰਿਤਸਰ (ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 49 ਅਧੀਨ ਪੈਂਦੇ ਇਲਾਕੇ ਚੌਕ ਪਾਸੀਆਂ, ਖੂਹ ਬੰਬੇ ਵਾਲਾ ਅਤੇ ਕਟੜਾ ਪਰਜਾ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਟੱਕ ਲਾ ਕੇ ਸ਼ੁਰੂਆਤ ਕੀਤੀ। ਸ੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰਬਰ 49 ਵਿਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ। ਊਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ।

ਇਸੇ ਤਰ੍ਹਾਂ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਹਲਕਾ ਦੱਖਣੀ ਦੇ ਵਾਰਡ ਨੰ: 66 ਤੇ 67 ਵਿਚ ਪੈਂਦੇ ਇਲਾਕੇ ਹਕੀਮਾਂ ਗੇਟ ਵਿਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਮੇਅਰ ਕਰਮਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ’ਚ ਸੜਕਾਂ ਨਵਿਆਉਣ ਦਾ ਇਹ ਕੰਮ 70 ਲੱਖ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All