DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Trump, Modi and Mann ਦਾ ਪੁਤਲਾ ਫੂਕਿਆ

ਜਮਹੂਰੀ ਕਿਸਾਨ ਸਭਾ ਵੱਲੋਂ ਸ਼ੇਰੋਂ ਖੰਡ ਮਿਲ ਚਾਲੂ ਕਰਵਾੳੁਣ ਤੱਕ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਪੁਤਲਾ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਗੁਰਬਖਸ਼ਪੁਰੀ
Advertisement

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਜ ਦਿਆਲਪੁਰਾ ਪਿੰਡ ਦੇ ਅੱਡੇ ’ਤੇ ਟਰੰਪ, ਮੋਦੀ ਅਤੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਬਲਦੇਵ ਸਿੰਘ ਅਹਿਮਦਪੁਰ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਹਰਜਿੰਦਰ ਸਿੰਘ ਢਾਂਡਾ, ਜਸਪਾਲ ਸਿੰਘ, ਕੁਲਬੀਰ ਸਿੰਘ, ਬਲਦੇਵ ਸਿੰਘ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਟਰੰਪ ਵੱਲੋਂ ਇਜ਼ਰਾਈਲ ਨੂੰ ਸ਼ਹਿ ਦੇ ਕੇ ਇਰਾਨ ’ਤੇ ਕੀਤੇ ਹਮਲੇ ਦੀ ਨਿੰਦਾ ਕੀਤੀ। ਇਸ ਮੌਕੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਪੰਜਾਬ ਸਰਕਾਰ ਵੱਲੋਂ ਫਿਰ ਤੋਂ ਚਾਲੂ ਕਰਨ ਦੀ ਬਜਾਏ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਮਿਲ ਨੂੰ ਚਾਲੂ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਰਾਸ਼ਟਰਪਤੀ ਟਰੰਪ ਵੱਲੋਂ ਦੁਨੀਆਂ ਭਰ ਦੇ ਅਮਨਪਸੰਦ ਲੋਕਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਮੁਸ਼ਕਲਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ।

Advertisement
Advertisement
×