ਟੀਐੱਸਯੂ ਨੇ ਐਕਸੀਅਨ ਦਿਹਾਤੀ ਮੰਡਲ ਖ਼ਿਲਾਫ਼ ਮੋਰਚਾ ਖੋਲ੍ਹਿਆ : The Tribune India

ਟੀਐੱਸਯੂ ਨੇ ਐਕਸੀਅਨ ਦਿਹਾਤੀ ਮੰਡਲ ਖ਼ਿਲਾਫ਼ ਮੋਰਚਾ ਖੋਲ੍ਹਿਆ

ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਵਿਰੁੱਧ ਗੇਟ ਰੈਲੀ ਕੀਤੀ

ਟੀਐੱਸਯੂ ਨੇ ਐਕਸੀਅਨ ਦਿਹਾਤੀ ਮੰਡਲ ਖ਼ਿਲਾਫ਼ ਮੋਰਚਾ ਖੋਲ੍ਹਿਆ

ਮਜੀਠਾ ’ਚ ਗੇਟ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। -ਫੋਟੋ: ਲਖਨਪਾਲ ਸਿੰਘ

ਪੱਤਰ ਪ੍ਰੇਰਕ
ਮਜੀਠਾ, 30 ਸਤੰਬਰ

ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਪ੍ਰਧਾਨ ਐਕਸੀਅਨ ਦਿਹਾਤੀ ਮੰਡਲ ਅੰਮ੍ਰਿਤਸਰ ਦੇ ਖ਼ਿਲਾਫ਼ ਗੇਟ ਰੈਲੀ ਕੀਤੀ ਗਈ। ਇਸ ਦੀ ਪ੍ਰਧਾਨਗੀ ਮਜੀਠਾ-1 ਪ੍ਰਧਾਨ ਲਖਵਿੰਦਰ ਸਿੰਘ ਭੋਮਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਐਕਸੀਅਨ ਦਿਹਾਤੀ ਮੰਡਲ ਅੰਮ੍ਰਿਤਸਰ ਨੂੰ ਡੈਪੂਟੇਸ਼ਨ ਮਿਲਣ ਅਤੇ ਯਾਦ ਪੱਤਰ ਦੇਣ ਦੇ ਬਾਵਜੂਦ ਜਥੇਬੰਦੀ ਦੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਐਕਸੀਅਨ ਵੱਲੋਂ ਜਥੇਬੰਦੀ ਨਾਲ ਕੀਤੀ ਮੀਟਿੰਗ ਵਿੱਚ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜ-ਪੰਜ ਮਹੀਨੇ ਬੀਤਣ ਦੇ ਬਾਵਜੂਦ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਨੂੰ ਗਰੈਚੁਟੀ, ਲੀਵ ਇਨਕੈਸ਼ਮੈਂਟ, ਜੀਪੀਐੱਫ ਅਤੇ ਪੈਨਸ਼ਨ ਦੇ ਲਾਭ ਨਹੀਂ ਦਿੱਤੇ ਜਾ ਰਹੇ, 01-01-2016 ਤੋਂ ਤਨਖ਼ਾਹ ਸਕੇਲਾਂ ਦਾ ਬਕਾਇਆ ਦੇਣ ਵਿਚ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ, ਲੰਮੇ ਸਮੇਂ ਤੋਂ ਲਮਕ ਰਹੇ 9 ਸਾਲਾ, 16 ਸਾਲਾ, 23 ਸਾਲਾ ਸਕੇਲ ਨਹੀਂ ਲਗਾਏ ਜਾ ਰਹੇ, ਬੋਰਡ ਅਤੇ ਬਿਜਲੀ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਟੈਕਨੀਕਲ ਕਾਮਿਆਂ ਨੂੰ ਦਫ਼ਤਰਾਂ ਤੋਂ ਬਾਹਰ ਫੀਲਡ ਵਿਚ ਨਹੀਂ ਲਗਾਇਆ ਜਾ ਰਿਹਾ, ਜਿਸ ਕਰਕੇ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਆਗੂਆਂ ਵੱਲੋਂ ਐੱਸ.ਡੀ.ਓ ਸਬ ਡਿਵੀਜ਼ਨ ਨੰਬਰ 1 ਇੰਜਨੀਅਰ ਸੁੱਖਵਿੰਦਰ ਸਿੰਘ ਅਤੇ ਸਬ ਡਿਵੀਜ਼ਨ ਨੰ 2 ਇੰਜਨੀਅਰ ਰਾਜੀਵ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All