ਨਿੱਜੀ ਪੱਤਰ ਪ੍ਰੇਰਕ
ਬਟਾਲਾ, 17 ਸਤੰਬਰ
ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਪੰਜਗਰਾਈਆ ਵਿੱਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਜੂਨੀਅਰ ਭਾਗ ਦੇ ਵਿਦਿਆਰਥੀਆਂ ਵਿੱਚੋਂ ਗੁਰਨੂਰ ਸਿੰਘ ਨੇ ਪਹਿਲਾ, ਮਨਦੀਪ ਸਿੰਘ ਨੇ ਦੂਸਰਾ ਅਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੀਨੀਅਰ ਗੁਰੱਪ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਰਭਿੰਦਰ ਸਿੰਘ ਸਿੰਘ, ਦੂਸਰਾ ਸਥਾਨ ਸਾਗਰਪ੍ਰਤਾਪ ਸਿੰਘ ਤੇ ਤੀਸਰਾ ਸਥਾਨ ਪਵਨਪ੍ਰੀਤ ਸਿੰਘ ਨੇ ਹਾਸਲ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ’ਤੇ ਆਉਣ ਵਾਲੇ ਦੋਹਾਂ ਭਾਗਾਂ ਦੇ ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ। ਐੱਸਜੀਪੀਸੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਯਤਨਾ ਸਦਕਾ ਹੋਏ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ।