ਅੱਧਾ ਕਿਲੋ ਹੈਰੋਇਨ ਸਮੇਤ ਦੋ ਕਾਬੂ
ਨਿੱਜੀ ਪੱਤਰ ਪ੍ਰੇਰਕ ਮੋਗਾ, 26 ਦਸੰਬਰ ਇੱਥੇ ਸੀਆਈਏ ਸਟਾਫ਼ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐੈੱਸਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਤੇ ਐੱਸਪੀ (ਜਾਂਚ) ਡਾ. ਬਾਲ ਕ੍ਰਿਸ਼ਨ ਸਿੰਗਲਾ ਨੇ ਸੀਆਈਏ ਸਟਾਫ਼ ਇੰਚਾਰਜ...
Advertisement
ਨਿੱਜੀ ਪੱਤਰ ਪ੍ਰੇਰਕ
ਮੋਗਾ, 26 ਦਸੰਬਰ
Advertisement
ਇੱਥੇ ਸੀਆਈਏ ਸਟਾਫ਼ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐੈੱਸਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਤੇ ਐੱਸਪੀ (ਜਾਂਚ) ਡਾ. ਬਾਲ ਕ੍ਰਿਸ਼ਨ ਸਿੰਗਲਾ ਨੇ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਅਤੇ ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਦੀ ਨਿਗਰਾਨੀ ਥਾਣਾ ਕੋਟ ਈਸੇ ਖਾਂ ਖੇਤਰ ’ਚੋਂ ਗੁਪਤ ਸੂਜਨਾ ’ਤੇ ਲਖਵਿੰਦਰ ਸਿੰਘ ਉਰਫ ਲੱਖੂ ਅਤੇ ਅਰਸ਼ਦੀਪ ਸਿੰਘ ਉਰਫ ਕਾਲੂ ਵਾਸੀਆਨ ਪਿੰਡ ਦੌਲੇਵਾਲਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਖਵਿੰਦਰ ਸਿੰਘ ਲੱਖੂ ਖ਼ਿਲਾਫ਼ ਤਿੰਨ ਮਹੀਨੇ ਪਹਿਲਾਂ 22 ਸਤੰਬਰ 2024 ਨੂੰ ਨਸ਼ਾ ਤਸਕਰੀ ਦੋਸ਼ ਹੇਠ ਕੇਸ ਦਰਜ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕਰਕੇ ਅਦਾਲਤ ਤੋਂ ਦੋ ਰੋਜ਼ਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
Advertisement