DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਤੇ ਅਸਲੇ ਸਣੇ ਦੋ ਕਾਬੂ

ਪਿਸਤੌਲ, ਮੈਗਜ਼ੀਨ, ਦੋ ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ

  • fb
  • twitter
  • whatsapp
  • whatsapp
Advertisement

ਥਾਣਾ ਖਾਲੜਾ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਅਸਲਾ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਗਬੀਰ ਸਿੰਘ ਉਰਫ਼ ਜੱਗੂ ਵਾਸੀ ਪਿੰਡ ਕਾਲੇ ਅਤੇ ਕਿਸ਼ਨਪਾਲ ਸਿੰਘ ਉਰਫ ਬੱਬੂ ਵਾਸੀ ਪਿੰਡ ਡੱਲ ਵਜੋਂ ਹੋਈ ਹੈ। ਥਾਣਾ ਖਾਲੜਾ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਮਾੜੀ ਮੇਘਾ ਇਲਾਕੇ ’ਚ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਉਕਤ ਰੋਕਿਆ। ਦੋਵਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ, ਪਿਸਤੌਲ ਤੇ ਮੈਗਜ਼ੀਨ (ਦੋਵੇਂ ਟੁੱਟੇ ਹੋਏ), ਦੋ ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਖਾਲੜਾ ਵਿੱਚ ਐੱਨ ਡੀ ਪੀ ਐੱਸ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
×