ਨਾਜਾਇਜ਼ ਹਥਿਆਰਾਂ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਤਰਨ ਤਾਰਨ, 18 ਨਵੰਬਰ ਸੀਆਈਏ ਸਟਾਫ਼ ਦੇ ਏਐੱਸਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਦਿਨ ਇਲਾਕੇ ਦੇ ਪਿੰਡ ਪਿੱਦੀ ਨੇੜਿਓਂ ਦੋ ਜਣਿਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਅੱਜ ਇੱਥੇ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 18 ਨਵੰਬਰ
Advertisement
ਸੀਆਈਏ ਸਟਾਫ਼ ਦੇ ਏਐੱਸਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਦਿਨ ਇਲਾਕੇ ਦੇ ਪਿੰਡ ਪਿੱਦੀ ਨੇੜਿਓਂ ਦੋ ਜਣਿਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਬਿੱਲਾ ਵਾਸੀ ਸੰਘਾ ਅਤੇ ਹਸਨਪ੍ਰੀਤ ਸਿੰਘ ਉਰਫ ਮਿਰਜਾ ਵਾਸੀ ਪਿੱਦੀ ਵਜੋਂ ਹੋਈ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਦੋ ਦੇਸੀ ਪਿਸਤੌਲ, ਦੋ ਮੈਗਜ਼ੀਨ ਅਤੇ ਚਾਰ ਰੌਂਦ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ। ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇਕ ਕੇਸ ਦਰਜ ਕੀਤਾ ਹੈ। ਐੱਸਐੱਸਪੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛ ਪੜਤਾਲ ਕਰਨ ’ਤੇ ਕਈ ਹੋਰ ਅਪਰਾਧਾਂ ਦੀ ਜਾਣਕਾਰੀ ਮਿਲਣ ਦੀ ਉਮੀਦ ਹੈ।
Advertisement