ਅਸਲੇ ਸਣੇ ਦੋ ਗ੍ਰਿਫ਼ਤਾਰ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 5 ਦਸੰਬਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ, ਪੰਜ ਮੈਗਜ਼ੀਨ ਅਤੇ 20 ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਅਟਾਰੀ ਦੀ ਨਿਗਰਾਨੀ ਹੇਠ ਪੁਲੀਸ ਨੇ ਦੋ ਵਿਅਕਤੀਆਂ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਦਸੰਬਰ
Advertisement
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ, ਪੰਜ ਮੈਗਜ਼ੀਨ ਅਤੇ 20 ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਅਟਾਰੀ ਦੀ ਨਿਗਰਾਨੀ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਤੇਜ ਸਿੰਘ ਵਾਸੀ ਪਿੰਡ ਗੱਗੜਵਾਲ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਖਤਰਾਏ ਖੁਰਦ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ 30 ਬੋਰ ਦੇ, ਪੰਜ ਮੈਗਜ਼ੀਨ, 20 ਗੋਲੀਆਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਕੰਬੋਅ ਵਿਖੇ ਅਸਲਾ ਐਕਟ ਦੀ ਧਾਰਾ ਹੇਠ ਕੇਸ ਦਰਜ ਕੀਤਾ ਗਿਆ ਹੈੈ।
Advertisement
×