ਦੋ ਰੋਜ਼ਾ ਉਮੀਦ ਬਾਜ਼ਾਰ ਸ਼ੁਰੂ
ਇੱਥੋਂ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਾਜ਼ਾਰ’ ਅੱਜ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ। ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਆਦਿੱਤਯ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ...
Advertisement
ਇੱਥੋਂ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਾਜ਼ਾਰ’ ਅੱਜ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ। ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਆਦਿੱਤਯ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਸ੍ਰੀ ਬਹਿਲ ਅਤੇ ਐੱਸਐੱਸਪੀ ਨੇ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ। ਇਸ ਬਾਜ਼ਾਰ ਵਿੱਚ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਵੱਲੋਂ ਹੱਥੀਂ ਤਿਆਰ ਕੀਤਾ ਸਾਮਾਨ ਵੇਚਿਆ ਜਾ ਰਿਹਾ ਹੈ।
Advertisement
Advertisement
×