ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਕਰੋਨਾ ਮਹਾਮਾਰੀ ਕਾਰਨ ਅੱਜ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਇਸ ਦੌਰਾਨ 32 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 72 ਸਾਲਾਂ ਦੀ ਕੁਲਵਿੰਦਰ ਕੌਰ ਵਾਸੀ ਪਿੰਡ ਅਦਲੀਵਾਲ ਅਤੇ 78 ਸਾਲਾਂ ਦੇ ਰੌਸ਼ਨ ਲਾਲ ਸ਼ਰਮਾ ਵਾਸੀ ਰਈਆ ਦੀ ਮੌਤ ਹੋਈ ਹੈ। ਹੁਣ ਤਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 445 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਅੱਜ 32 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦੀ ਕੁਲ ਗਿਣਤੀ ਵਧ ਕੇ 11701 ਹੋ ਗਈ ਹੈ, ਜਿਸ ਵਿੱਚੋਂ 10966 ਠੀਕ ਹੋ ਚੁੱਕੇ ਹਨ ਅਤੇ 290 ਅਜੇ ਇਲਾਜ ਅਧੀਨ ਹਨ।
ਜਲੰਧਰ (ਨਿੱਜੀ ਪੱਤਰ ਪੇ੍ਰਕ): ਸਰਕਾਰੀ ਅੰਕੜਿਆ ਅਨੁਸਾਰ ਵੀ ਕਰੋਨਾ ਦਾ ਪ੍ਰਭਾਵ ਘੱਟ ਰਿਹਾ ਹੈ।ਪਿਛਲੇ ਤਿੰਨਾਂ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਕਿਸੇ ਵੀ ਕਰੋਨਾ ਪੀੜਤ ਦੀ ਮੌਤ ਨਹੀਂ ਹੋਈ। ਅੱਜ ਆਈਆਂ ਰਿਪੋਰਟਾਂ ਅਨੁਸਾਰ 44 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 14750 ਹੋ ਗਈ ਹੈ ਜਦ ਕਿ ਜ਼ਿਲ੍ਹੇ ਵਿੱਚ ਹੁਣ ਤੱਕ 459 ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।