ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਕਰੋਨਾ ਨਾਲ ਦੋ ਮੌਤਾਂ

ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਕਰੋਨਾ ਨਾਲ ਦੋ ਮੌਤਾਂ

ਕਰੋਨਾ ਪੀਡ਼ਤ ਮਰੀਜ਼ ਜਲੰਧਰ ਦੇ ਇਕਾਂਤਵਾਸ ਵਿੱਚੋਂ ਇਲਾਜ ੳੁਪਰੰਤ ਠੀਕ ਹੋ ਕੇ ਘਰ ਜਾਣ ਮੌਕੇ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ

ਕਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ ਇਥੇ ਸ਼ਹਿਰ ਵਿਚ ਇਕ ਹੋਰ ਕਰੋਨਾ ਪੀੜਤ ਦੀ ਮੌਤ ਹੋ ਗਈ ਹੈ, ਜਿਸ ਨਾਲ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 47 ਹੋ ਗਈ ਹੈ। ਇਸ ਦੌਰਾਨ 14 ਹੋਰ ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਆਏ ਹਨ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਪੀੜਤ ਕਰਨ ਕੁਮਾਰ (25) ਦੀ ਮੌਤ ਹੋ ਗਈ ਹੈ। ਉਹ ਭਗਤ ਸਿੰਘ ਕਲੋਨੀ ਦਾ ਵਾਸੀ ਸੀ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ। ਇਸ ਦੌਰਾਨ 14 ਹੋਰ ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ ਆਏ ਹਨ ਜਿਨ੍ਹਾਂ ਵਿਚ ਅੱਠ ਆਈਐਲਆਈ ਦੇ ਨਵੇਂ ਮਾਮਲੇ ਹਨ। ਇਨ੍ਹਾਂ ਤੋਂ ਇਲਾਵਾ ਛੇ ਮਰੀਜ਼ ਅਜਿਹੇ ਹਨ, ਜਿਨ੍ਹਾਂ ਨੂੰ ਕਰੋਨਾ ਦੀ ਇਹ ਲਾਗ ਕਰੋਨਾ ਪਾਜ਼ੇਟਿਵ ਮਰੀਜ਼ਾਂ ਕੋਲੋਂ ਲੱਗੀ ਹੈ। ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਹੁਸ਼ਿਆਰਪੁਰ ’ਚ ਅੱਜ ਇੱਕ ਕਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਨਾਲ ਹੁਣ ਜ਼ਿਲ੍ਹੇ ’ਚ ਮੌਤਾਂ ਦੀ ਗਿਣਤੀ 7 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ 62 ਸਾਲਾ ਔਰਤ ਬਲਾਕ ਚੱਕੋਵਾਲ ਨਾਲ ਸਬੰਧਤ ਸੀ ਅਤੇ ਡਾਇਰੀਆ ਤੋਂ ਪੀੜਤ ਸੀ। ਉਸ ਦਾ ਇਲਾਜ ਜਲੰਧਰ ਦੇ ਇੱਕ ਹਸਪਤਾਲ ’ਚ ਚੱਲ ਰਿਹਾ ਸੀ। ਫਗਵਾੜਾ(ਜਸਬੀਰ ਸਿੰਘ ਚਾਨਾ): ਇੱਥੋਂ ਦੇ ਮਾਡਲ ਟਾਊਨ ਖੇਤਰ ’ਚ ਰਹਿ ਰਹੇ ਇੱਕ ਸਨਅਤਕਾਰ ਪਰਿਵਾਰ ਦੇ ਮੈਂਬਰ ਜਿਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਸਿਹਤ ਵਿਭਾਗ ਨੇ ਸ਼ੱਕੀ ਕਰੋਨਾ ਕਾਰਨ ਇਕਾਂਤਵਾਸ ਕੀਤਾ ਸੀ ਉਨ੍ਹਾਂ ਦੀਆਂ ਅੱਜ ਆਈਆਂ ਰਿਪੋਰਟਾਂ ’ਚ ਸਨਅਤਕਾਰ ਦੀ 60 ਸਾਲਾ ਪਤਨੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਬਾਕੀ ਦੇ 7 ਮੈਂਬਰਾ ਦੇ ਸੈਂਪਲ ਨੈਗੇਟਿਵ ਆਏ ਹਨ। ਇਸ ਦੀ ਪੁਸ਼ਟੀ ਐਸ.ਐਮ.ਓ ਡਾ. ਕਮਲ ਕਿਸ਼ੋਰ ਨੇ ਕੀਤੀ ਹੈ।

ਪਠਾਨਕੋਟ, (ਪੱਤਰ ਪ੍ਰੇਰਕ) ਪਠਾਨਕੋਟ ਜ਼ਿਲ੍ਹੇ ਵਿੱਚ 3 ਹੋਰ ਨਵੇਂ ਕੇਸ ਕਰੋਨਾ ਪਾਜ਼ੇਟਿਵ ਆ ਜਾਣ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ੇਟਿਵ ਦੇ ਐਕਟਿਵ 28 ਕੇਸ ਹੋ ਗਏ। ਅੱਜ ਜੋ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਉਨ੍ਹਾਂ ਵਿੱਚ ਇੱਕ 26 ਸਾਲਾਂ ਦਾ ਨੌਜਵਾਨ ਸੁਜਾਨਪੁਰ ਦਾ ਹੈ ਜੋ ਬੀਤੇ ਦਿਨੀਂ ਹੈਲੀਕਾਪਟਰ ਰਾਹੀਂ ਦਿੱਲੀ ਤੋਂ ਪਠਾਨਕੋਟ ਆਇਆ ਸੀ। ਜਦ ਕਿ ਦੂਸਰਾ ਕੇਸ ਸਥਾਨਕ ਮੁਹੱਲਾ ਚਾਰਮਰਲਾ ਕੁਆਟਰਾਂ ਦੀ ਇੱਕ 60 ਸਾਲਾ ਔਰਤ ਦਾ ਹੈ। ਤੀਸਰਾ ਵਿਅਕਤੀ 40 ਸਾਲਾਂ ਦਾ ਸੈਲੀ ਕੁੱਲੀਆਂ ਮੁਹੱਲੇ ਦਾ ਰਹਿਣ ਵਾਲਾ ਹੈ।

ਸ਼ਾਹਕੋਟ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡ ਫਾਜਲਪੁਰ ਵਿਚ ਆਂਗਣਵਾੜੀ ਵਰਕਰ ਬਲਵਿੰਦਰ ਕੌਰ (56) ਅਤੇ ਹੈਲਪਰ ਮਨਜੀਤ ਕੌਰ (42) ਦੀ ਰਿਪੋਰਟ ਪਾਜ਼ੇਟਿਵ ਰਿਪੋਰਟ ਆਈ ਹੈ।

ਡੇਰਾ ਬਾਬਾ ਨਾਨਕ ਅਗਲੇ ਹੁਕਮਾਂ ਤੱਕ ਬੰਦ

ਡੇਰਾ ਬਾਬਾ ਨਾਨਕ (ਰਜਿੰਦਰ ਸਿੰਘ):ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਸ਼ਫਾਕ ਵਲੋਂ ਅੱਜ ਡੇਰਾ ਬਾਬਾ ਨਾਨਕ ਨੂੰ ਅਗਲੇ ਹੁਕਮਾਂ ਤੱਕ ਮੁਕੰਮਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ | ਪ੍ਰਸ਼ਾਸਨ ਵਲੋਂ ਇਹ ਫੈਸਲਾ ਸ਼ਹਿਰ ’ਚ ਕਰੋਨਾ ਲਾਗ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਣ ਕਰਕੇ ਲਿਆ ਗਿਆ ਹੈ| ਇਸ ਸਬੰਧੀ ਗੁਰਦਾਸਪੁਰ ਦੇ ਸਿਵਲ ਸਰਜਨ ਡਾ ਕਿਸ਼ਨ ਚੰਦ ਨੇ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਖੇ ਪੰਜਾਬੀ ਟ੍ਰਿਬਿਊਨ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਹੈ ਕਿ ਡੇਰਾ ਬਾਬਾ ਨਾਨਕ ਚ ਕਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ| ਉਨ੍ਹਾਂ ਦੱਸਿਆ ਸ਼ਹਿਰ ਵਿਚ 20 ਮਰੀਜ਼ ਕਰੋਨਾਵਾਇਰਸ ਪੌਜ਼ਟਿਵ ਪਾਏ ਗਏ ਹਨ ਜਿਨ੍ਹਾਂ ਦਾ ਬਟਾਲਾ ਵਿੱਚ ਇਲਾਜ ਚੱਲ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All