ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਬਸਰਾਵਾਂ ਦੀ ਬਸਤੀ ਬਾਜੀਗਰ ਤੋਂ ਮੌਜੂਦਾ ਪੰਚਾਇਤ ਮੈਂਬਰ ਸਵਰਣ ਸ਼ਰਮਾ ਅਤੇ ਪੰਚਾਇਤ ਮੈਂਬਰ ਹਰਬੰਸ ਸਿੰਘ ਲਾਡੀ ਆਪਣੇ ਦੋ ਦਰਜਨ ਤੋਂ ਵੱਧ ਸਾਥੀਆਂ ਸਣੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੇ ਸਿਰਪਾਓ ਪਾ ਕੇ ਸਨਮਾਨ ਕੀਤਾ।
ਜਗਰੂਪ ਸੇਖਵਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਵਾ ਸੌ ਕਰੋੜ ਰੁਪਏ ਦੀ ਲਾਗਤ ਨਾਲ ਹਲਕਾ ਕਾਦੀਆਂ ਅੰਦਰ ਸੜਕਾਂ ਦੇ ਨਵੀਨੀਕਰਨ ਦੇ ਕੰਮ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਹਲਕੇ ਦੇ 25 ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਸਟੇਡੀਅਮਾਂ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇੱਕ ਸਵਾਲ ਦੇ ਜਵਾਬ ’ਚ ਸ੍ਰੀ ਨੇ ਸੇਖਵਾਂ ਨੇ ਕਿਹਾ ਪੰਜਾਬ ਸਿਰ ਚੜ੍ਹਿਆ ਸਾਰਾ ਕਰਜ਼ਾ ਬਾਦਲ ਪਰਿਵਾਰ ਤੇ ਕੈਪਟਨ ਪਰਿਵਾਰ ਦੀ ਦੇਣ ਹੈ। ਇਨ੍ਹਾਂ ਦੋਨਾਂ ਘਰਾਣਿਆਂ ਨੇ ਕਥਿਤ ਤੌਰ ’ਤੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ ਅਤੇ ਭ੍ਰਿਸ਼ਟਾਚਾਰ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਵੀ ਸਬਦੀ ਹੱਲੇ ਬੋਲੇ। ਇਸ ਮੌਕੇ ਸਰਵਨ ਸਿੰਘ, ਗਗਨ ਤੱਤਲਾ, ਰਾਜੂ ਬਸਰਾਵਾ, ਗੁਰਮੀਤ ਕੌਰ ਆਦਿ ਸਮੇਤ ਹੋਰ ਵੀ ਹਾਜ਼ਰ ਸਨ।

